ਪੱਟੀ 21 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)- ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਪੱਟੀ ਸ਼ਹਿਰ ਵਿਖੇ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਸਾਰੇ ਬਜ਼ਾਰ, ਸਕੂਲ,ਅਤੇ ਬੱਸਾਂ ਮੁਕੰਮਲ ਬੰਦ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 7 ਵਜੇ ਤੋਂ ਪਹਿਲਾਂ ਬੱਸਾਂ ਚੱਲੀਆਂ ਪਰ ਬਾਅਦ ਵਿੱਚ ਬੰਦ ਕਰ ਦਿੱਤੀਆਂ ਗਈਆਂ ਕਿਉਂਕਿ ਬੱਸ ਸਟੈਂਡ ਵਿੱਚ ਸਵਾਰੀਆਂ ਆਈਆਂ ਹੀ ਨਹੀਂ। ਪੱਟੀ ਸ਼ਹਿਰ ਦੇ ਬਾਜ਼ਾਰ ਮੁਕੰਮਲ ਬੰਦ ਹਨ ਜਦਕਿ ਮੈਡੀਕਲ ਸਟੋਰ ਖੁੱਲੇ ਹਨ। ਗਲੀਆਂ ਮੁਹੱਲਿਆਂ ਵਿੱਚ ਇੱਕਾ ਦੁੱਕਾ ਦੁਕਾਨਾਂ ਖੁੱਲੀਆਂ ਹੋਈਆਂ ਹਨ, ਪਰ ਜਿਆਦਾਤਰ ਲੋਕਾਂ ਵੱਲੋਂ ਬੰਦ ਨੂੰ ਆਪਣਾ ਸਮਰਥਨ ਦਿੱਤਾ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਸੱਦੇ 'ਤੇ ਪੱਟੀ ਸ਼ਹਿਰ ਮੁਕੰਮਲ ਬੰਦ
ਪੱਟੀ 21 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)- ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਪੱਟੀ ਸ਼ਹਿਰ ਵਿਖੇ ਭਰਵਾਂ ਹੁੰਗਾਰਾ ਮਿਲਿਆ।
ਅਜੀਤ ਡੈਸਕ
21-08-2026