ਟਾਂਡਾ ਉੜਮੁੜ, 21 ਅਗਸਤ (ਭਗਵਾਨ ਸਿੰਘ ਸੈਣੀ)- ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਦੇ ਤਹਿਤ ਅੱਜ ਟਾਂਡਾ ਉੜਮੁੜ ਸ਼ਹਿਰ ਵਿੱਚ ਬੰਦ ਨੂੰ ਭਰਵਾਂ ਸਮਰਥਨ ਮਿਲਿਆ। ਇਸ ਬੰਦ ਦੇ ਸਦੇ ਦਾ ਵੱਖ-ਵੱਖ ਜਥੇਬੰਦੀਆਂ ਵਲੋ ਪਰਨ ਸਹਿਯੋਗ ਦਿਤਾ ਗਿਆ ਅਤੇ ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰ, ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ।
ਦੁਕਾਨਦਾਰਾਂ ਅਤੇ ਵਪਾਰੀਆਂ ਨੇ ਬੰਦ ਨੂੰ ਆਪਣਾ ਭਰਪੂਰ ਸਮਰਥਨ ਦਿੰਦਿਆਂ ਦੁਕਾਨਾਂ ਬੰਦ ਰੱਖੀਆਂ। ਹਾਲਾਂਕਿ ਬੈਂਕਾਂ ਅਤੇ ਮੈਡੀਕਲ ਸਟੋਰਾਂ ਨੂੰ ਖੁੱਲ੍ਹਾ ਰੱਖਿਆ ਗਿਆ। ਬੰਦ ਦੌਰਾਨ ਸ਼ਹਿਰ ਵਿੱਚ ਆਮ ਜਨਜੀਵਨ ਪ੍ਰਭਾਵਿਤ ਰਿਹਾ ਪਰ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੀ।
ਬੰਦ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲਿਸ ਦੀ ਤਾਇਨਾਤੀ ਕੀਤੀ ਗਈ ਅਤੇ ਸਥਿਤੀ ’ਤੇ ਨਜ਼ਰ ਰੱਖੀ ਗਈ। ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਮਿਲੀ।
ਇਸ ਤਰ੍ਹਾਂ ਟਾਂਡਾ ਸ਼ਹਿਰ ਵਿੱਚ ਬੰਦ ਦਾ ਸੱਦਾ ਸ਼ਾਂਤੀਪੂਰਵਕ ਅਤੇ ਸਫਲ ਰਿਹਾ, ਜਿਸ ਵਿੱਚ ਵਪਾਰੀਆਂ, ਦੁਕਾਨਦਾਰਾਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸਹਿਯੋਗ ਦਿੱਤਾ ਗਿਆ।