21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮਾਧੋਪੁਰ ’ਚ ਕੌਮੀ ਇਨਸਾਫ਼ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ ਦਾ ਕੋਈ ਅਸਰ ਨਹੀਂ, ਆਵਾਜਾਈ ਅਤੇ ਬਾਜ਼ਾਰ ਪੂਰੀ ਤਰ੍ਹਾਂ ਆਮ ਵਾਂਗ ਖੁਲੇ

ਮਾਧੋਪੁਰ, 21 ਅਗਸਤ (ਮਹਿਰਾ)- ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸਰਹੱਦੀ ਖੇਤਰ ਮਾਧੋਪੁਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਖੇਤਰ ਵਿੱਚ ਸਥਿਤੀ ਪੂਰੀ ਤਰ੍ਹਾਂ ਆਮ ਵਾਂਗ ਬਣੀ ਹੋਈ ਹੈ।ਸਵੇਰ ਤੋਂ ਹੀ ਮਾਧੋਪੁਰ ਅਤੇ ਨੇੜਲੇ ...

Ad Position 21
No active advertisement
ਅਜੀਤ ਡੈਸਕ 21-08-2026
ਮਾਧੋਪੁਰ, 21 ਅਗਸਤ (ਮਹਿਰਾ)- ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸਰਹੱਦੀ ਖੇਤਰ ਮਾਧੋਪੁਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਖੇਤਰ ਵਿੱਚ ਸਥਿਤੀ ਪੂਰੀ ਤਰ੍ਹਾਂ ਆਮ ਵਾਂਗ ਬਣੀ ਹੋਈ ਹੈ।ਸਵੇਰ ਤੋਂ ਹੀ ਮਾਧੋਪੁਰ ਅਤੇ ਨੇੜਲੇ ਬਾਜ਼ਾਰਾਂ ਵਿੱਚ ਰੋਜ਼ਾਨਾ ਦੀ ਤਰ੍ਹਾਂ ਦੁਕਾਨਾਂ ਖੁੱਲ੍ਹੀਆਂ ਨਜ਼ਰ ਆਈਆਂ ਅਤੇ ਲੋਕ ਆਮ ਦਿਨਾਂ ਵਾਂਗ ਖਰੀਦਦਾਰੀ ਕਰਦੇ ਦੇਖੇ ਗਏ। ਇਸ ਤੋਂ ਇਲਾਵਾ, ਜੰਮੂ-ਕਸ਼ਮੀਰ ਅਤੇ ਪੰਜਾਬ ਨੂੰ ਜੋੜਨ ਵਾਲੇ ਮੁੱਖ ਮਾਰਗਾਂ ਸਮੇਤ ਸਥਾਨਕ ਸੜਕਾਂ ’ਤੇ ਗੱਡੀਆਂ ਦੀ ਆਵਾਜਾਈ ਨਿਰੰਤਰ ਜਾਰੀ ਹੈ। ਬੱਸਾਂ, ਕਾਰਾਂ ਅਤੇ ਵਪਾਰਕ ਵਾਹਨ ਬਿਨਾਂ ਕਿਸੇ ਰੁਕਾਵਟ ਦੇ ਚੱਲ ਰਹੇ ਹਨ, ਜਿਸ ਕਾਰਨ ਮੁਸਾਫ਼ਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ।ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਪੁਲਿਸ ਤਾਇਨਾਤ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸਮਾਣਾ ਮੁਕੰਮਲ ਬੰਦ ਅਗਲੀ ਖ਼ਬਰ ਬੰਦ ਦੇ ਸੱਦੇ ’ਤੇ ਕਸਬਾ ਓਠੀਆਂ ਪੂਰਨ ਤੌਰ ’ਤੇ ਬੰਦ
Ad Position 24