ਜ਼ੀਰਕਪੁਰ, 21 ਅਗਸਤ (ਮੇਜਰ ਅਲੀ)- ਜ਼ੀਰਕਪੁਰ ਵਿੱਚ ਇੱਕ ਬਿਲਡਰ ਦੇ ਦਫ਼ਤਰ ’ਤੇ ਦੋ ਹਥਿਆਰਬੰਦ ਨੌਜਵਾਨਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੋਵੇਂ ਹਮਲਾਵਰਾਂ ਨੇ ਪ੍ਰੋਜੈਕਟ ਦੇ ਗੇਟ ’ਤੇ ਤਿੰਨ ਫਾਇਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਬਿਲਡਰ ਅਮਿਤ ਦੁਆ ਨੇ ਦੱਸਿਆ ਕਿ ਉਸ ਨੂੰ ਪਿਛਲੇ ਕਰੀਬ ਇੱਕ ਸਾਲ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਉਸ ਦਾ ਦਾਅਵਾ ਹੈ ਕਿ ਉਸ ਦੇ ਨਾਲ-ਨਾਲ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਫਾਇਰਿੰਗ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਅਤੇ ਫਾਇਰਿੰਗ ਪਿੱਛੇ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।