21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ ਝਬਾਲ ਬੰਦ, ਸਿੱਖ ਜਥੇਬੰਦੀਆਂ ਨੇ ਕੱਢਿਆ ਮਾਰਚ

ਝਬਾਲ, 21 ਅਗਸਤ (ਸੁਖਦੇਵ ਸਿੰਘ)-ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਕਸਬਾ ਝਬਾਲ ਪੂਰੀ ਤਰ੍ਹਾਂ ਬੰਦ ਰਿਹਾ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਭਾਈ ਤਰਲੋਚਨ ਸਿੰਘ ਸੋਹਲ,ਸੂਬਾ ਸਿੰਘ ਰਾਮ ਰੌਣੀ, ਭਾਈ ਸਰੂਪ ਸਿੰਘ ਭੁੱਚਰ, ਭਾਈ ਸਤਨਾਮ ਸਿੰਘ ਖੰਡਾ ਦੀ ਅਗਵਾਈ ਹੇਠ .....

Ad Position 21
No active advertisement
ਅਜੀਤ ਡੈਸਕ 21-08-2026
ਚੌਂਕ ਵਿੱਚ ਬੈਠਕੇ ਵਾਹਿਗੁਰੂ ਦਾ ਸਿਮਰਨ ਕੀਤਾ 
ਝਬਾਲ, 21 ਅਗਸਤ (ਸੁਖਦੇਵ ਸਿੰਘ)-ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਕਸਬਾ ਝਬਾਲ ਪੂਰੀ ਤਰ੍ਹਾਂ ਬੰਦ ਰਿਹਾ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਭਾਈ ਤਰਲੋਚਨ ਸਿੰਘ ਸੋਹਲ,ਸੂਬਾ ਸਿੰਘ ਰਾਮ ਰੌਣੀ, ਭਾਈ ਸਰੂਪ ਸਿੰਘ ਭੁੱਚਰ, ਭਾਈ ਸਤਨਾਮ ਸਿੰਘ ਖੰਡਾ ਦੀ ਅਗਵਾਈ ਹੇਠ  ਕਸਬੇ ਦੇ ਮੁੱਖ ਬਾਜ਼ਾਰਾਂ ਵਿੱਚ ਮਾਰਚ ਕੱਢਿਆ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਦੁਕਾਨਦਾਰਾਂ ਨੂੰ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ, ਜਿਸ 'ਤੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਪੂਰਾ ਸਹਿਯੋਗ ਦਿੱਤਾ। ਬਾਅਦ ਵਿੱਚ ਸਮੂਹ ਜਥੇਬੰਦੀਆਂ ਵੱਲੋਂ ਝਬਾਲ ਦੇ ਮੁੱਖ ਚੌਂਕ ਵਿੱਚ ਬੈਠਕੇ ਸ਼ਾਂਤਮਈ ਢੰਗ ਨਾਲ ਵਾਹਿਗੁਰੂ ਦਾ ਸਿਮਰਨ ਕੀਤਾ ਗਿਆ। ਉਨ੍ਹਾਂ ਝਬਾਲ ਦੇ ਵਪਾਰੀਆਂ, ਦੁਕਾਨਦਾਰਾਂ ਅਤੇ ਸਮੂਹ ਨਗਰ ਨਿਵਾਸੀਆਂ ਦਾ ਬੰਦ ਨੂੰ ਸਫਲ ਬਣਾਉਣ ਲਈ ਦਿੱਤੇ ਸਹਿਯੋਗ 'ਤੇ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੁਧਾਰ ਸੰਸਥਾ ਵੱਲੋਂ ਵਾਹਿਗੁਰੂ ਦੇ ਜਾਪ ਕਰਦਿਆਂ ਬੰਦੀ ਸਿੰਘਾਂ ਨੂੰ ਰਿਹਾ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ 'ਪੰਜਾਬ ਬੰਦ' ਦੇ ਸੱਦੇ ’ਤੇ ਬਠਿੰਡਾ ’ਚ ਬਾਜ਼ਾਰ ਬੰਦ, ਬੱਸਾਂ ਦੀ ਆਵਾਜਾਈ ਵੀ ਰਹੀ ਪ੍ਰਭਾਵਿਤ
Ad Position 24