ਮਮਦੋਟ, 21 ਅਗਸਤ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੌਰਚੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਸਰਹੱਦੀ ਖੇਤਰ ਮਮਦੋਟ ਦੇ ਇਲਾਕੇ ਵਿਚ ਵੀ ਭਰਪੂਰ ਸਮਰਥਨ ਮਿਲਿਆ ਹੈ। ਬੀਤੇ ਕੱਲ੍ਹ ਸਿੱਖ ਜਥੇਬੰਦੀਆਂ ਵਲੋਂ ਕਸਬੇ ਵਿਚ ਕੀਤੀ ਗਈ ਅਪੀਲ ਕਾਰਨ ਅੱਜ ਸਮੂਹ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਹੋਈਆਂ ਹਨ,ਇਸ ਦੋਰਾਨ ਕਸਬੇ ਦੇ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਦੁਆਰਾ ਇਕ ਦਿਨ ਪਹਿਲਾਂ ਹੀ ਛੁੱਟੀ ਕਰ ਦਿੱਤੀ ਗਈ ਸੀ, ਸਿੱਖ ਅਤੇ ਕਿਸਾਨ ਜਥੇਬੰਦੀਆਂ ਵਲੋਂ ਇਸ ਬੰਦ ਨੂੰ ਹੋਰ ਸਫਲ ਬਣਾਉਣ ਲਈ ਫਿਰੋਜ਼ਪੁਰ ਫਾਜ਼ਿਲਕਾ ਮੁੱਖ ਮਾਰਗ ਨੂੰ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਜਾਂਮ ਕਰਕੇ ਸ਼ਾਂਤਮਈ ਧਰਨਾ ਲਗਾਇਆ ਹੋਇਆ ਹੈ ਜਿਥੇ ਧਰਨਾਕਾਰੀਆਂ ਦੁਆਰਾ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੇ ਵਾਹਨਾਂ ਦੀ ਆਵਾਜਾਈ ਰੋਕੀ ਗਈ ਹੈ, ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਕਾਲ ਮੁਤਾਬਕ ਦੁਪਹਿਰ 2 ਵਜੇ ਬਿਨਾਂ ਕਿਸੇ ਦੇਰੀ ਦੇ ਸੜਕ ਖੋਲ ਦਿੱਤੀ ਜਾਵੇਗੀ ਉਨ੍ਹਾਂ ਨੇ ਸਮੂਹ ਲੋਕਾਂ ਨੂੰ ਸਹਿਯੋਗ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਤਾਜ਼ਾ ਖ਼ਬਰਾਂ
Free
ਬੰਦ ਦੋਰਾਨ ਮਮਦੋਟ ਇਲਾਕੇ ਵਿਚੋਂ ਭਰਪੂਰ ਸਮਰਥਨ
ਮਮਦੋਟ, 21 ਅਗਸਤ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੌਰਚੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਸਰਹੱਦੀ ਖੇਤਰ ਮਮਦੋਟ ਦੇ ਇਲਾਕੇ ਵਿਚ ਵੀ ਭਰਪੂਰ ਸਮਰਥਨ ਮਿਲਿਆ ਹੈ। ਬੀਤੇ ਕੱਲ੍ਹ ਸਿੱਖ ਜਥੇਬੰਦੀਆਂ ਵਲੋਂ ਕਸਬੇ ਵਿਚ ਕੀਤੀ ਗਈ ਅਪੀਲ ਕਾਰਨ ...
ਅਜੀਤ ਡੈਸਕ
21-08-2026