21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤੋਂ ਹੁਸ਼ਿਆਰਪੁਰ ਮੁਕੰਮਲ ਬੰਦ

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ)-ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹਾਂ 'ਚ ਬੰਦ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਤਹਿਤ ਕੌਮੀ ਇਨਸਾਫ਼ ਮੋਰਚਾ ਅਤੇ ਪੰਥਕ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਹੁਸ਼ਿਆਰਪੁਰ ਜ਼ਿਲ੍ਹੇ 'ਚ ਭਰਵਾਂ ਹੁੰਗਾਰਾ ਮਿਲਿਆ।

Ad Position 21
No active advertisement
ਅਜੀਤ ਡੈਸਕ 21-08-2026

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ)-ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹਾਂ 'ਚ ਬੰਦ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਤਹਿਤ ਕੌਮੀ ਇਨਸਾਫ਼ ਮੋਰਚਾ ਅਤੇ ਪੰਥਕ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਹੁਸ਼ਿਆਰਪੁਰ ਜ਼ਿਲ੍ਹੇ 'ਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੌਰਾਨ ਸਿੱਖ ਜਥੇਬੰਦੀਆਂ ਸਮੇਤ ਹੋਰਨਾਂ ਭਰਾਤਰੀ ਜਥੇਬੰਦੀਆਂ ਦੇ ਨਾਲ-ਨਾਲ ਰਾਜਸੀ ਜਥੇਬੰਦੀਆਂ ਵਲੋਂ ਵੀ ਬੰਦ ਨੂੰ ਸਹਿਯੋਗ ਦਿੱਤਾ ਗਿਆ, ਇੱਥੋਂ ਤੱਕ ਕਿ ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕੇ 'ਚ ਦੁਕਾਨਦਾਰਾਂ ਵਲੋਂ ਵੀ ਸਮਰਥਨ ਕਰਦਿਆਂ ਆਪਣੇ ਕਾਰੋਬਾਰ ਨੂੰ ਬੰਦ ਰੱਖ ਕੇ ਸਮਰਥਨ ਕੀਤਾ ਗਿਆ। ਹੁਸ਼ਿਆਰਪੁਰ ਸ਼ਹਿਰ 'ਚ ਬੰਦ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਬਾਜ਼ਾਰਾਂ 'ਚ ਰੋਸ ਮਾਰਚ ਕੱਢਿਆ ਅਤੇ ਸਥਾਨਕ ਪ੍ਰਭਾਤ ਚੌਂਕ 'ਚ ਧਰਨਾ ਲਗਾਇਆ ।ਪੰਜਾਬ ਬੰਦ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਤੇ ਜਗ੍ਹਾ-ਜਗ੍ਹਾ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤੋਂ ਹੁਸ਼ਿਆਰਪੁਰ ਮੁਕੰਮਲ ਬੰਦ ਅਗਲੀ ਖ਼ਬਰ ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ:...
Ad Position 24