ਖਮਾਣੋਂ, 21 ਅਗਸਤ (ਜੋਗਿੰਦਰ ਪਾਲ)- ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤੇ ਚਲਦਿਆਂ ਖਮਾਣੋਂ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਖਮਾਣੋ ਦੇ ਮੁੱਖ ਬਾਜ਼ਾਰ ਵਿੱਚ ਰੋਸ ਧਰਨਾ ਦਿੱਤਾ ਗਿਆ ਅਤੇ ਆਵਾਜਾਈ ਠੱਪ ਰੱਖੀ ਗਈ। ਆਗੂਆਂ ਨੇ ਸ਼ਹਿਰ ਦੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਉਹਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਜਿੱਥੇ ਦੁਕਾਨਾਂ ਖੁੱਲੀਆਂ ਸਨ ਤਾਂ ਉਹਨਾਂ ਨੂੰ ਵੀ ਬੇਨਤੀ ਕਰਕੇ ਇਸ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤੇ ਆਗੂਆਂ ਨੇ ਕਿਹਾ ਕਿ ਕੌਮੀ ਇਨਸਾਫ ਮੋਰਚਾ ਵੱਲੋਂ ਸ਼ਾਂਤਮਈ ਢੰਗ ਦੇ ਨਾਲ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ ਕਿਉਂਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਬੜੇ ਚਿਰ ਤੋਂ ਉਹ ਸਰਕਾਰਾਂ ਕੋਲ ਕਰ ਰਹੇ ਨੇ ਪਰ ਸਰਕਾਰਾਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਮਜਬੂਰੀ ਵੱਸ ਉਹਨਾਂ ਨੂੰ ਆਪਣਾ ਰੋਸ ਇਸ ਰੂਪ ਦੇ ਵਿੱਚ ਕਰਨਾ ਪੈ ਰਿਹਾ ਹੈ ਉਹਨਾਂ ਕਿਹਾ ਕਿ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਉਹ ਕਿਸੇ ਤਰ੍ਹਾਂ ਨਾਲ ਪ੍ਰਭਾਵਿਤ ਨਾ ਹੋਣ। ਪੰਜਾਬ ਬੰਦ ਦੌਰਾਨ ਸ਼ਹਿਰ ਦੇ ਪ੍ਰਾਈਵੇਟ ਸਕੂਲ ਵੀ ਪੂਰਨ ਤੌਰ ਤੇ ਬੰਦ ਰਹੇ। ਇਸ ਮੌਕੇ ਸੁਖਦੇਵ ਸਿੰਘ ਗੱਗੜ੍ਹਵਾਲ, ਅਮਰੀਕ ਸਿੰਘ ਰੋਮੀ, ਕਿਰਪਾਲ ਸਿੰਘ ਬਦੇਸ਼ ਕਲਾਂ, ਉੱਤਮ ਸਿੰਘ ਸੇਖੋਂ, ਸ਼ਿੰਗਾਰਾ ਸਿੰਘ ਬਡਲਾ, ਕਰਨੈਲ ਸਿੰਘ ਜਟਾਣਾ ਨੀਵਾਂ, ਮੋਹਨ ਸਿੰਘ ਭੁੱਟਾ, ਸੁਖਦੇਵ ਸਿੰਘ ਕੰਗ ਕੁਲਵੰਤ ਸਿੰਘ, ਮਨਜੀਤ ਸਿੰਘ ਗਰਚਾ, ਭਰਪੂਰ ਸਿੰਘ, ਡਾਕਟਰ ਦਵਿੰਦਰ ਸਿੰਘ ਮਾਂਗਟ, ਗੋਲਡੀ ਸੋਮਲ, ਜਗਤਾਰ ਸਿੰਘ ਬਿੰਦੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਆਗੂ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਕੌਮੀ ਇਨਸਾਫ ਮੋਰਚੇ ਦੇ ਸੱਦੇ ਉੱਤੇ ਖਮਾਣੋ ਰਿਹਾ ਪੂਰਨ ਰੂਪ ਵਿਚ ਬੰਦ
ਖਮਾਣੋਂ, 21 ਅਗਸਤ (ਜੋਗਿੰਦਰ ਪਾਲ)- ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤੇ ਚਲਦਿਆਂ ਖਮਾਣੋਂ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਖਮਾਣੋ ਦੇ ਮੁੱਖ ਬਾਜ਼ਾਰ ਵਿੱਚ ਰੋਸ ਧਰਨਾ ਦਿੱਤਾ ਗਿਆ ਅਤੇ ਆਵਾਜਾਈ ਠੱਪ ਰੱਖੀ ਗਈ। ਆਗੂਆਂ ਨੇ ਸ਼ਹਿਰ ਦੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਉਹਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਜਿੱਥੇ ਦੁਕਾਨਾਂ ਖੁੱਲੀਆਂ ਸਨ ਤਾਂ ਉਹਨਾਂ ਨੂੰ ਵੀ ਬੇਨਤੀ ਕਰਕੇ ਇਸ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ।
ਅਜੀਤ ਡੈਸਕ
21-08-2026