22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਅਗਸਤ ਨੂੰ ਪਹੁੰਚਣਗੇ ਚਵਿੰਡਾ ਦੇਵੀ - ਡੀ. ਸੀ. ਅੰਮ੍ਰਿਤਸਰ

ਜੈਂਤੀਪੁਰ (ਅੰਮ੍ਰਿਤਸਰ), 22 ਅਗਸਤ (ਭੁਪਿੰਦਰ ਸਿੰਘ ਗਿੱਲ) - ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਤੇ ਡੀ. ਸੀ. ਅੰਮ੍ਰਿਤਸਰ ਨੇ ਅੱਜ ਵਿਸ਼ੇਸ਼ ਤੌਰ 'ਤੇ ਮਜੀਠਾ ਹਲਕੇ ਦੇ ਇਤਿਹਾਸਕ...

Ad Position 21
No active advertisement
ਅਜੀਤ ਡੈਸਕ 22-08-2026

ਜੈਂਤੀਪੁਰ (ਅੰਮ੍ਰਿਤਸਰ), 22 ਅਗਸਤ (ਭੁਪਿੰਦਰ ਸਿੰਘ ਗਿੱਲ) - ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਤੇ ਡੀ. ਸੀ. ਅੰਮ੍ਰਿਤਸਰ ਨੇ ਅੱਜ ਵਿਸ਼ੇਸ਼ ਤੌਰ 'ਤੇ ਮਜੀਠਾ ਹਲਕੇ ਦੇ ਇਤਿਹਾਸਕ ਪਿੰਡ ਚਵਿੰਡਾ ਦੇਵੀ ਵਿਖ਼ੇ ਪਹੁੰਚ ਕੇ ਪਿੰਡ ਦੇ ਸਰਪੰਚ ਪਰਮਜੀਤ ਕੌਰ ਚਵਿੰਡਾ ਦੇਵੀ ਤੇ ਇਲਾਕੇ ਦੇ ਹੋਰ ਮੋਹਤਬਰਾਂ, ਸਰਪੰਚਾਂ, ਪੰਚਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਨਾਲ ਰੈਲੀ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠਾ ਹਲਕੇ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ 26 ਅਗਸਤ ਦਿਨ ਬੁੱਧਵਾਰ ਨੂੰ ਪੰਜਾਬ ਦੇ  ਹਰਮਨ ਪਿਆਰੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪਿੰਡ ਚਵਿੰਡਾ ਦੇਵੀ ਦੇ ਸਟੇਡੀਅਮ ਚ ਪਹੁੰਚ ਰਹੇ ਹਨ, ਜਿਥੇ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਤੇ ਬੁੱਕੇ ਦੇ ਕੇ ਸਨਮਾਨ ਕੀਤਾ ਜਾਵੇਗਾ 
ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮਾਤਾ ਚਵਿੰਡਾ ਦੇਵੀ ਮੰਦਿਰ ਚ ਨਤਮਸਤਕ ਹੋਣਗੇ, ਉਸ ਤੋਂ ਬਾਅਦ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਖੇਡ ਸਟੇਡੀਅਮ ਸਟੇਡੀਅਮ ਵਿਚ ਮਜੀਠਾ ਹਲਕੇ ਦੇ ਲੋਕਾ ਨਾਲ ਰੁਬਰੂ ਹੋਣਗੇ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਲਈਂ ਗ੍ਰਾਂਟਾ ਵੀ ਜਾਰੀ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਨੌਜਵਾਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
Ad Position 24