22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਅਭਿਜੀਤ ਦੀਪਕੇ ਖ਼ਿਲਾਫ਼ ਹੋਈ ਐੱਫ.ਆਈ.ਆਰ. ਦਰਜ

ਮਹਾਰਾਸ਼ਟਰ, 22 ਅਗਸਤ- ਮਹਾਰਾਸ਼ਟਰ ਦੇ ਲਾਤੂਰ ਜ਼ਿਲ੍ਹੇ ਵਿਚ ਸਰਕਾਰੀ ਸਕੂਲਾਂ ਦੀ...

Ad Position 21
No active advertisement
ਅਜੀਤ ਡੈਸਕ 22-08-2026

ਮਹਾਰਾਸ਼ਟਰ, 22 ਅਗਸਤ- ਮਹਾਰਾਸ਼ਟਰ ਦੇ ਲਾਤੂਰ ਜ਼ਿਲ੍ਹੇ ਵਿਚ ਸਰਕਾਰੀ ਸਕੂਲਾਂ ਦੀ ਮਾੜੀ ਹਾਲਤ ਨੂੰ ਉਜਾਗਰ ਕਰਨ ਲਈ ਮੁਹਿੰਮ ਚਲਾ ਰਹੇ ਕਾਕਰੋਚ ਜਨਤਾ ਪਾਰਟੀ (CJP) ਦੇ ਕਨਵੀਨਰ ਅਭਿਜੀਤ ਦੀਪਕੇ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

ਪੁਲਿਸ ਮੁਤਾਬਕ, ਉਨ੍ਹਾਂ 'ਤੇ ਬਿਨ੍ਹਾਂ ਇਜਾਜ਼ਤ ਸਰਕਾਰੀ ਸਕੂਲ ਵਿਚ ਦਾਖ਼ਲ ਹੋਣ, ਵਿਦਿਅਕ ਅਤੇ ਸਰਕਾਰੀ ਕੰਮ ਵਿਚ ਵਿਘਨ ਪਾਉਣ ਅਤੇ ਅਧਿਆਪਕਾਂ ਨੂੰ ਕਥਿਤ ਤੌਰ 'ਤੇ ਧਮਕਾਉਣ ਦੇ ਦੋਸ਼ ਹਨ। ਇਹ ਐੱਫ.ਆਈ.ਆਰ ਜ਼ਿਲ੍ਹਾ ਪ੍ਰੀਸ਼ਦ ਉਰਦੂ ਸਕੂਲ ਦੀ ਅਧਿਆਪਕਾ ਸਈਅਦ ਸ਼ਮਸ਼ਾਦਬਾਨੋ ਦੀ ਸ਼ਿਕਾਇਤ ਦੇ ਆਧਾਰ 'ਤੇ ਔਸਾ ਪੁਲਿਸ ਥਾਣੇ ਵਿਚ ਦਰਜ ਕੀਤੀ ਗਈ ਹੈ।

ਅਭਿਜੀਤ ਦੀਪਕੇ ਇਸ ਸਮੇਂ ਸੀ.ਜੇ.ਪੀ ਦੀ 'ਸਕੂਲ ਠੀਕ ਕਰੋ' ਮੁਹਿੰਮ ਦੀ ਅਗਵਾਈ ਕਰ ਰਹੇ ਹਨ। ਇਸ ਮੁਹਿੰਮ ਤਹਿਤ ਉਹ ਲਾਤੂਰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਉੱਥੇ ਮੌਜੂਦ ਬੁਨਿਆਦੀ ਸਹੂਲਤਾਂ ਅਤੇ ਹੋਰ ਸਮੱਸਿਆਵਾਂ ਨੂੰ ਉਜਾਗਰ ਕਰ ਰਹੇ ਹਨ। ਸ਼ਿਕਾਇਤ ਮੁਤਾਬਕ, ਇਹ ਘਟਨਾ ਔਸਾ ਨੇੜੇ ਜਾਵਲੀ ਸਥਿਤ ਜ਼ਿਲ੍ਹਾ ਪ੍ਰੀਸ਼ਦ ਉਰਦੂ ਸਕੂਲ ਵਿਚ ਵਾਪਰੀ। ਦੋਸ਼ ਹੈ ਕਿ ਦੀਪਕੇ ਅਤੇ ਉਨ੍ਹਾਂ ਦੇ ਸਾਥੀ ਬਿਨ੍ਹਾਂ ਇਜਾਜ਼ਤ ਸਕੂਲ ਦੇ ਅਹਾਤੇ ਵਿੱਚ ਦਾਖ਼ਲ ਹੋਏ ਅਤੇ ਵਿਦਿਆਰਥੀਆਂ ਵਿਚਕਾਰ ਬੈਠ ਕੇ ਉਨ੍ਹਾਂ ਤੋਂ ਵੱਖ-ਵੱਖ ਸਵਾਲ ਪੁੱਛਣ ਲੱਗੇ।

ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਇਸ ਕਾਰਨ ਸਕੂਲ ਦੇ ਅਕਾਦਮਿਕ ਅਤੇ ਸਰਕਾਰੀ ਕੰਮ ਵਿਚ ਵਿਘਨ ਪਿਆ। ਦੀਪਕੇ ਨੇ ਕਥਿਤ ਤੌਰ 'ਤੇ ਘਟਨਾ ਦੀ ਵੀਡੀਓ ਵੀ ਬਣਾਈ, ਜਿਸ ਨੂੰ ਬਾਅਦ ਵਿਚ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਗਿਆ। ਮਾਮਲੇ ਵਿਚ ਪੁਲਿਸ ਵਲੋਂ ਅਗਲੀ ਜਾਂਚ ਕੀਤੀ ਜਾ ਰਹੀ ਹੈ। ਦੀਪਕੇ ਅਤੇ ਸੀ.ਜੇ.ਪੀ ਵਲੋਂ ਇਨ੍ਹਾਂ ਦੋਸ਼ਾਂ 'ਤੇ ਉਨ੍ਹਾਂ ਦਾ ਪੱਖ ਸਾਹਮਣੇ ਆਉਣਾ ਬਾਕੀ ਹੈ।

 

 

Ad Position 22
No active advertisement
ਪਿਛਲੀ ਖ਼ਬਰ ਅਮਰੀਕੀ ਜੱਜ ਵਲੋਂ 75 ਦੇਸ਼ਾਂ ਨੂੰ ਸ਼ਾਮਿਲ ਕਰਨ ਵਾਲੀ ਟਰੰਪ ਪ੍ਰਸ਼ਾਸਨ ਦੀ ਇੰਮੀਗ੍ਰੈਂਟ ਵੀਜ਼ਾ ਪਾਬੰਦੀ ਰੱਦ ਅਗਲੀ ਖ਼ਬਰ ਹੋਰਮੁਜ਼ ਜਲ ਮਾਰਗ ਨੂੰ ਅਮਰੀਕੀ ਖੇਤਰ ਮੰਨਦੇ ਹਾਂ- ਟਰੰਪ
Ad Position 24