08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਮੀਰੀ ਪੀਰੀ ਖ਼ਾਲਸਾ ਮਾਰਚ ਰਵਾਨਾ

ਤਲਵੰਡੀ ਸਾਬੋ (ਬਠਿੰਡਾ), 23 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਅਰੰਭੇ ਮੀਰੀ ਪੀਰੀ ਖ਼ਾਲਸਾ ਮਾਰਚਾਂ ਦੀ ਲੜੀ ਤਹਿਤ ਦੂਜਾ ਖ਼ਾਲਸਾ ਮਾਰਚ ਅੱਜ...

Ad Position 21
No active advertisement
ਅਜੀਤ ਡੈਸਕ 23-08-2026

ਤਲਵੰਡੀ ਸਾਬੋ (ਬਠਿੰਡਾ), 23 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਅਰੰਭੇ ਮੀਰੀ ਪੀਰੀ ਖ਼ਾਲਸਾ ਮਾਰਚਾਂ ਦੀ ਲੜੀ ਤਹਿਤ ਦੂਜਾ ਖ਼ਾਲਸਾ ਮਾਰਚ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅੱਜ ਪੰਜ ਪਿਆਰਿਆਂ ਦੀ ਅਗਵਾਈ ਹੇਠ ਖ਼ਾਲਸਾਈ ਜਾਹੋ ਜਲਾਲ ਨਾਲ ਰਵਾਨਾ ਹੋਇਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ਸਾਹਿਬ ਚ ਸ਼ੁਸੋਭਿਤ ਕੀਤੇ ਗਏ।ਪਾਲਕੀ ਸਾਹਿਬ ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ।ਮਾਰਚ ਦੀ ਰਵਾਨਗੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਖ਼ਾਲਸਾ ਮਾਰਚ ਦਾ ਮੁੱਖ ਮਕਸਦ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਤੋਂ ਜਾਣੂੰ ਕਰਵਾਉਣ ਦੇ ਨਾਲ ਨਾਲ ਸਿੱਖ ਨੌਜਵਾਨੀ ਨੂੰ ਚਿੱਟੇ ਚੋਂ ਕੱਢ ਕੇ ਬਾਣੀ ਨਾਲ ਜੋੜਨਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਮਸਲਿਆਂ ਚ ਦਖ਼ਲ ਅੰਦਾਜੀ ਨੂੰ ਕੌਮ ਬਰਦਾਸ਼ਤ ਨਹੀਂ ਕਰ ਰਹੀ ਅਤੇ ਖ਼ਾਲਸਾ ਮਾਰਚ ਦੇ ਪਹਿਲੇ ਪੜਾਅ ਦੌਰਾਨ ਸੰਗਤਾਂ ਦੀ ਵੱਡੇ ਪੱਧਰ ਤੇ ਸ਼ਮੂਲੀਅਤ ਨੇ ਦਰਸਾ ਦਿੱਤਾ ਹੈ ਕਿ ਕੌਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਇੱਕਜੁਟ ਹੈ।ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਖ਼ਾਲਸਾ ਮਾਰਚ ਦੇ ਰਸਤਿਆਂ ਤੇ ਵੱਡੀ ਗਿਣਤੀ ਪਹੁੰਚ ਕੇ ਉਨ੍ਹਾਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣ ਜੋ ਸੰਗਤਾਂ ਨੂੰ ਗੁਰੂ ਸਾਹਿਬ ਨਾਲੋਂ ਜੋੜਨ ਦੇ ਯਤਨਾਂ ਚ ਲੱਗੀਆਂ ਹਨ।ਮਾਰਚ ਦੀ ਆਰੰਭਤਾ ਮੌਕੇ ਪੰਜਾਬ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਲਾਮੀ ਵੀ ਦਿੱਤੀ ਜਦੋਂਕਿ ਮਾਰਚ ਦੇ ਅੱਗੇ ਗੱਤਕਾ ਟੀਮਾਂ ਖ਼ਾਲਸਾਈ ਖੇਡ ਕੌਸ਼ਲ ਦੇ ਜੌਹਰ ਦਿਖਾਉਂਦਿਆਂ ਚੱਲ ਰਹੀਆਂ ਹਨ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਏ ਜਾ ਰਹੇ ਖ਼ਾਲਸਾ ਮਾਰਚ ਦਾ ਅੱਜ ਰਾਤ ਦਾ ਪੜਾਅ ਭੀਖੀ ਦੇ ਗੁਰਦਵਾਰਾ ਸਾਹਿਬ ਵਿਖੇ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਸ੍ਰੀਲੰਕਾ ਦੂਜਾ ਟੈਸਟ - ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਅਗਲੀ ਖ਼ਬਰ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 214ਵੇਂ ਦਿਨ ਪੁਲਿਸ ਵਲੋਂ 634 ਛਾਪੇਮਾਰੀਆਂ, 52 ਗ੍ਰਿਫਤਾਰ
Ad Position 24