23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮੰਗਾਂ ਨੂੰ ਲੈ ਕੇ ਸੈਂਕੜੇ ਅਧਿਆਪਕ ਨਾਅਰੇਬਾਜ਼ੀ ਕਰਦੇ ਹੋਏ ਸੰਗਰੂਰ ਲਈ ਰਵਾਨਾ

ਸੁਲਤਾਨਪੁਰ ਲੋਧੀ (ਕਪੂਰਥਲਾ),23 ਅਗਸਤ (ਪ,ਪ, ਰਾਹੀਂ) - ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਡੀ.ਏ. ਦੀਆਂ ਕਿਸ਼ਤਾਂ ਸਮੇਤ ਹੋਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਮੁੱਖ ਮੰਤਰੀ ਭਗਵੰਤ ਮਾਨ...

Ad Position 21
No active advertisement
ਅਜੀਤ ਡੈਸਕ 23-08-2026

ਸੁਲਤਾਨਪੁਰ ਲੋਧੀ (ਕਪੂਰਥਲਾ),23 ਅਗਸਤ (ਪ,ਪ, ਰਾਹੀਂ) - ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਡੀ.ਏ. ਦੀਆਂ ਕਿਸ਼ਤਾਂ ਸਮੇਤ ਹੋਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਦੇ ਘਿਰਾਓ ਦੇ ਦਿੱਤੇ ਸੱਦੇ ਤਹਿਤ ਕਪੂਰਥਲਾ ਤੋਂ ਗੋਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਮਾਸਟਰ ਜੁਗਿੰਦਰ ਸਿੰਘ ਅਮਾਨੀਪੁਰ, ਬਲਬੀਰ ਸਿੰਘ ਕਾਲੂ, ਰਸ਼ਪਾਲ ਸਿੰਘ ਵੜੈਚ, ਸੁਖਦੇਵ ਸਿੰਘ ਬੂਲਪੁਰ, ਜਗਜੀਤ ਸਿੰਘ ਰਾਜੂ ਬੂਲਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਅਧਿਆਪਕ ਸੰਗਰੂਰ ਲਈ ਰਵਾਨਾ ਹੋਏ।ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਪਿਛਲੇ ਸਾਢੇ ਚਾਰ ਸਾਲਾਂ ਤੋਂ ਟਾਲਮਟੋਲ ਦੀ ਨੀਤੀ ਅਪਣਾਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਸਰਕਾਰ ਨੂੰ ਆਪਣਾ ਜਲਵਾ ਆਉਣ ਵਾਲੀਆਂ ਚੋਣਾਂ ਵਿਧਾਨ ਸਭਾ ਵਿਚ ਦਿਖਾਉਣਗੇ।

Ad Position 22
No active advertisement
ਪਿਛਲੀ ਖ਼ਬਰ ਅਵਤਾਰ ਸਿੰਘ ਈਲਵਾਲ ਨੂੰ ਮੁੜ ਮਿਲੀ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਅਗਲੀ ਖ਼ਬਰ ਥਾਣੇਦਾਰ ਸੁਰਜੀਤ ਸਿੰਘ ਢੀਂਡਸਾ ਲੱਗੇ ਕੋਟਾਂ ਚੌਂਕੀ ਦੇ ਇੰਚਾਰਜ
Ad Position 24