23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨਸ਼ੇ ’ਚ ਬੇਕਾਬੂ ਕਾਰ ਚਾਲਕ ਨੇ ਚੌਕ ’ਚ ਮਚਾਈ ਹਫੜਾ-ਦਫੜੀ

ਲੁਧਿਆਣਾ, 23 ਅਗਸਤ (ਪ੍ਰਦੀਪ ਭੰਡਾਰੀ) - ਲੁਧਿਆਣਾ ਦੇ ਭੀੜ ਭਾੜ ਵਾਲੇ ਸਮਰਾਲਾ ਚੌਕ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਤੇਜ਼ ਰਫ਼ਤਾਰ ਕਾਰ ਨੇ ਕਈ ਵਾਹਨਾਂ ਨੂੰ ਟੱਕਰਾਂ ਮਾਰ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਕਥਿਤ...

Ad Position 21
No active advertisement
ਅਜੀਤ ਡੈਸਕ 23-08-2026

ਲੁਧਿਆਣਾ, 23 ਅਗਸਤ (ਪ੍ਰਦੀਪ ਭੰਡਾਰੀ) - ਲੁਧਿਆਣਾ ਦੇ ਭੀੜ ਭਾੜ ਵਾਲੇ ਸਮਰਾਲਾ ਚੌਕ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਤੇਜ਼ ਰਫ਼ਤਾਰ ਕਾਰ ਨੇ ਕਈ ਵਾਹਨਾਂ ਨੂੰ ਟੱਕਰਾਂ ਮਾਰ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿਚ ਸੀ।ਬੇਕਾਬੂ ਕਾਰ ਨੇ ਇਕ ਆਟੋ ਰਿਕਸ਼ਾ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ, ਜਦਕਿ ਚੌਕ ਨੇੜੇ ਖੜ੍ਹੀ ਇਕ ਨੌਜਵਾਨ ਕੁੜੀ ਵੀ ਹਾਦਸੇ ਦੌਰਾਨ ਜ਼ਖਮੀ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਪਰ ਰਾਹਗੀਰਾਂ ਨੇ ਉਸ ਨੂੰ ਘੇਰ ਕੇ ਕਾਬੂ ਕਰ ਲਿਆ।
ਗੁੱਸੇ ਵਿਚ ਆਏ ਲੋਕਾਂ ਵੱਲੋਂ ਡਰਾਈਵਰ ਨਾਲ ਕੁੱਟਮਾਰ ਵੀ ਕੀਤੀ ਗਈ। ਮੌਕੇ ’ਤੇ ਮੌਜੂਦ ਟ੍ਰੈਫ਼ਿਕ ਪੁਲਿਸ ਮੁਲਾਜ਼ਮਾਂ ਨੇ ਦਖ਼ਲ ਦੇ ਕੇ ਚਾਲਕ ਨੂੰ ਭੀੜ ਤੋਂ ਛੁਡਾਇਆ ਅਤੇ ਨੁਕਸਾਨੀ ਕਾਰ ਨੂੰ ਕਬਜ਼ੇ ਵਿਚ ਲੈ ਲਿਆ।ਪੁਲਿਸ ਨੇ ਕਾਰ ਚਾਲਕ ਨੂੰ ਥਾਣਾ ਡਿਵੀਜ਼ਨ ਨੰਬਰ-7 ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਵਲੋਂ ਉਸ ਦਾ ਮੈਡੀਕਲ ਵੀ ਕਰਵਾਇਆ ਜਾ ਰਿਹਾ ਹੈ, ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਹਾਦਸੇ ਸਮੇਂ ਉਹ ਨਸ਼ੇ ਦੀ ਹਾਲਤ ਵਿਚ ਸੀ ਜਾਂ ਨਹੀਂ।
ਜ਼ਖਮੀ ਕੁੜੀ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵਲੋਂ ਜ਼ਖਮੀ ਕੁੜੀ ਅਤੇ ਹੋਰ ਵਾਹਨ ਚਾਲਕਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਕਰਨ ਸਿਹੌੜਾ ਨੂੰ ਦੂਜੀ ਵਾਰ ਬਣਾਇਆ ਗਿਆ ਮਾਰਕੀਟ ਕਮੇਟੀ ਮਲੌਦ ਦਾ ਚੇਅਰਮੈਨ ਅਗਲੀ ਖ਼ਬਰ ਅਵਤਾਰ ਸਿੰਘ ਈਲਵਾਲ ਨੂੰ ਮੁੜ ਮਿਲੀ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ
Ad Position 24