23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਰਮਜੀਤ ਕੁਮਾਰ ਪੰਮਾ ਨੂੰ ਮਾਰਕੀਟ ਕਮੇਟੀ ਭੋਗਪੁਰ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ

ਭੋਗਪੁਰ (ਜਲੰਧਰ), 23 ਅਗਸਤ (ਕਮਲਜੀਤ ਸਿੰਘ ਡੱਲੀ) - ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਨਿਯੁਕਤੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਪਰਮਜੀਤ ਕੁਮਾਰ ਪੰਮਾ ਨੂੰ ਮਾਰਕੀਟ ਕਮੇਟੀ ਭੋਗਪੁਰ ਦਾ ਚੇਅਰਮੈਨ ਨਿਯੁਕਤ...

Ad Position 21
No active advertisement
ਅਜੀਤ ਡੈਸਕ 23-08-2026

ਭੋਗਪੁਰ (ਜਲੰਧਰ), 23 ਅਗਸਤ (ਕਮਲਜੀਤ ਸਿੰਘ ਡੱਲੀ) - ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਨਿਯੁਕਤੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਪਰਮਜੀਤ ਕੁਮਾਰ ਪੰਮਾ ਨੂੰ ਮਾਰਕੀਟ ਕਮੇਟੀ ਭੋਗਪੁਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਆਪਣੀ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਰਮਜੀਤ ਕੁਮਾਰ ਪੰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ।ਇਸ ਦੌਰਾਨ ਉਨ੍ਹਾਂ ਦੇ ਚੇਅਰਮੈਨ ਬਣਨ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵੱਡੀ ਗਿਣਤੀ ਵਿਚ ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਵਰਕਰਾਂ ਨੇ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਸਾਂਝੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਜਗਦੀਸ਼ ਸਿੰਘ ਢੋਟੀਆਂ ਨੂੰ ਮਾਰਕੀਟ ਕਮੇਟੀ ਹਰੀਕੇ ਦਾ ਚੇਅਰਮੈਨ ਕੀਤਾ ਨਿਯੁਕਤ ਅਗਲੀ ਖ਼ਬਰ ਸੁਖਦੀਪ ਸਿੰਘ ਉਗੋਕੇ ਨੂੰ ਬਣਾਇਆ ਮਾਰਕੀਟ ਕਮੇਟੀ ਮਮਦੋਟ ਦਾ ਚੇਅਰਮੈਨ
Ad Position 24