ਸ੍ਰੀ ਚਮਕੌਰ ਸਾਹਿਬ (ਰੂਪਨਗਰ), 23 ਅਗਸਤ (ਜਗਮੋਹਣ ਸਿੰਘ ਨਾਰੰਗ)- ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਸਮਾਜਸੇਵੀ ਅਮਨਦੀਪ ਸਿੰਘ ਮਾਂਗਟ ਨੂੰ ਪੰਜਾਬ ਸਰਕਾਰ ਨੇ ਸ੍ਰੀ ਚਮਕੌਰ ਸਾਹਿਬ ਮਾਰਕਿਟ ਕਮੇਟੀ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ।
ਅਮਨਦੀਪ ਸਿੰਘ ਮਾਂਗਟ ਨੇ ਇਸ ਨਿਯੁਕਤੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਅਤੇ ਯੂਥ ਆਗੂ ਬੀਰ ਦਵਿੰਦਰ ਸਿੰਘ ਬੱਲਾਂ ਦਾ ਧੰਨਵਾਦ ਕਰਦਿਆਂ ਕਿਹਾ ਕੇ ਉਨ੍ਹਾਂ ਨੂੰ ਮਿਲੇ ਇਸ ਮਾਣ ਨੂੰ ਹਮੇਸ਼ਾ ਯਾਦ ਰੱਖਣਗੇ ਅਤੇ ਮਿਲੀ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ।