23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਵਾਲੀ ਹਿਮਾਚਲ ਦੀ ਇੰਡਸਟਰੀ ਖਿਲਾਫ਼ ਪਹਿਲੀ ਵਾਰ ਪਰਚਾ ਦਰਜ

ਰੋਪੜ, 23 ਅਗਸਤ- ਪੰਜਾਬ ਦੇ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ਾਂ ਨੂੰ ਲੈ ਕੇ ਹਿਮਾਚਲ ਦੀ...

Ad Position 21
No active advertisement
ਅਜੀਤ ਡੈਸਕ 23-08-2026

ਰੋਪੜ, 23 ਅਗਸਤ- ਪੰਜਾਬ ਦੇ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ਾਂ ਨੂੰ ਲੈ ਕੇ ਹਿਮਾਚਲ ਦੀ ਇਕ ਇੰਡਸਟਰੀ ਖ਼ਿਲਾਫ਼ ਪਹਿਲੀ ਵਾਰ ਪੁਲਿਸ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਮੌਕੇ ’ਤੇ ਪ੍ਰਸ਼ਾਸਨ ਨੂੰ ਬੁਲਾ ਕੇ ਕਾਰਵਾਈ ਕਰਵਾਈ ਗਈ।

ਇਸ ਮਾਮਲੇ ਵਿਚ ਰੋਪੜ ਸਿਟੀ ਥਾਣੇ ਵਿਚ ਐੱਫ.ਆਈ.ਆਰ. FIR ਨੰਬਰ 199 ਦਰਜ ਕੀਤੀ ਗਈ ਹੈ। ਦੋਸ਼ ਹੈ ਕਿ ਹਿਮਾਚਲ ਦੀ ਇੰਡਸਟਰੀ ਤੋਂ ਨਿਕਲ ਰਹੇ ਦੂਸ਼ਿਤ ਪਾਣੀ ਕਾਰਨ ਪੰਜਾਬ ਦੇ ਪਾਣੀ ’ਤੇ ਮਾੜਾ ਅਸਰ ਪੈ ਰਿਹਾ ਸੀ।

ਮੌਕੇ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿਚ ਕਾਰਵਾਈ ਕਰਵਾਈ ਗਈ ਅਤੇ ਹੁਣ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਵਾਈ ਨੂੰ ਪੰਜਾਬ ਦੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਵੱਲ ਇਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਬੱਦਰੀ ਜ਼ਿੰਦਲ ਅਗਰਵਾਲ ਸਭਾ ਸੰਗਰੂਰ ਦੇ ਪ੍ਰਧਾਨ ਚੁਣੇ ਗਏ ਅਗਲੀ ਖ਼ਬਰ ਤਰੁਣ ਅਰੋੜਾ ਪੀ. ਈ. ਡੀ. ਏ. ਪੰਜਾਬ ਦੇ ਡਾਇਰੈਕਟਰ ਨਿਯੁਕਤ
Ad Position 24