23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮੁੱਖ ਮੰਤਰੀ ਦੇ ਪਿੰਡ ਸਤੌਜ ’ਚ ਮੁਲਾਜ਼ਮਾਂ ਦਾ ਪ੍ਰਦਰਸ਼ਨ, ਪੁਲਿਸ ਬੈਰੀਕੇਡ ਕੀਤੇ ਪਾਰ

ਚੀਮਾ ਮੰਡੀ (ਸੰਗਰੂਰ), 23 ਅਗਸਤ (ਗੁਰਜੀਤ ਸਿੰਘ ਚਹਿਲ)- ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਸੱਦੇ ’ਤੇ...

Ad Position 21
No active advertisement
ਅਜੀਤ ਡੈਸਕ 23-08-2026

ਚੀਮਾ ਮੰਡੀ (ਸੰਗਰੂਰ), 23 ਅਗਸਤ (ਗੁਰਜੀਤ ਸਿੰਘ ਚਹਿਲ)- ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਸੱਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਸਤੌਜ ਵਿਖੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤਾ ਜਾਰੀ ਕਰਨ, ਪਰਖ ਕਾਲ ਅਤੇ ਕੇਂਦਰੀ ਸਕੇਲ ਰੱਦ ਕਰਨ ਦੀਆਂ ਮੰਗਾਂ ਨੂੰ ਲੈ ਕੇ ਇਕ ਵਿਸ਼ਾਲ ਰੈਲੀ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ, ਸੁਖਜੀਤ ਸਿੰਘ ਡਿੰਪੀ, ਗੁਰਜੰਟ ਸਿੰਘ ਕੋਕਰੀ ਦੀ ਸਾਂਝੀ ਅਗਵਾਈ ਹੇਠ ਸੂਬੇ ਭਰ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਇਸ ਰੈਲੀ ਸੰਬੰਧੀ ਆਗੂਆਂ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਸੀ, ਜਿਸ ਕਰਕੇ ਅੱਜ ਸਵੇਰ ਤੋਂ ਹੀ ਪਿੰਡ ਸਤੌਜ ਨੂੰ ਜਾਣ ਵਾਲੇ ਰਸਤੇ ਪੁਲਿਸ ਪ੍ਰਸ਼ਾਸਨ ਨੇ ਸੀਲ ਕਰ ਰੱਖੇ ਸਨ ਅਤੇ ਪੂਰੇ ਪਿੰਡ ਸਤੌਜ ਨੂੰ ਪ੍ਰਸ਼ਾਸ਼ਨ ਨੇ ਪੁਲਿਸ ਛਾਉਣੀ ਵਿਚ ਤਬਦੀਲ ਕਰ ਰੱਖਿਆ ਸੀ ਪਰ ਮੁਲਾਜ਼ਮ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਦ੍ਰਿੜ ਇਰਾਦੇ ਨਾਲ ਅੱਗੇ ਵਧੇ, ਜਿਸ ਕਰਕੇ ਮੁਲਾਜ਼ਮਾ ਦੇ ਹੜ ਨੂੰ ਪੁਲਿਸ ਵਲੋਂ ਲਗਾਏ ਗਏ ਬੈਰੀਕੇਡ ਅਤੇ ਵਾਟਰ ਕੈਨਨ ਦੇ ਪਾਣੀ ਦੀਆਂ ਬੁਛਾੜਾਂ ਵੀ ਰੋਕ ਨਹੀਂ ਸਕੀਆ।

ਪੰਜਾਬ ਸਰਕਾਰ ਤੋਂ ਅੱਕੇ ਸੂਬੇ ਭਰ ਤੋਂ ਵੱਖ-ਵੱਖ ਵਿਭਾਗਾਂ ਦੇ ਪੁੱਜੇ ਮੁਲਾਜ਼ਮ ਇੰਨੇ ਰੋਹ ਵਿਚ ਨਜ਼ਰੀ ਆਏ ਕਿ ਉਹ ਝੋਨੇ ਦੇ ਖੇਤਾਂ 'ਚ ਦੀ ਹੋ ਕੇ ਪਿੰਡ ਸਤੌਜ ਪੁੱਜਣ ਵਿਚ ਕਾਮਯਾਬ ਹੋ ਗਏ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ।

ਮੁਲਾਜ਼ਮਾਂ ਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਪੇਅ ਕਮਿਸ਼ਨ ਤੇ ਕੇਂਦਰ ਸਰਕਾਰ ਮੁਲਾਜ਼ਮਾਂ ਨੂੰ ਵਿਚਾਰਾਂ ਵਿਚ ਪੱਕਾ ਕੀਤਾ ਜਾਵੇਗਾ ਤੇ ਆਊਟਸੋਰਸਿੰਗ ਖ਼ਤਮ ਕੀਤੀ ਜਾਵੇਗੀ ਪਰ ਸਰਕਾਰ ਨੇ ਸਾਢੇ ਚਾਰ ਸਾਲ ਬਾਅਦ ਵੀ ਆਪਣਾ ਕੋਈ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਬੇਰੁਜ਼ਗਾਰਾਂ ਨੂੰ ਰੋਜ਼ਗਾਰ ਨਹੀਂ ਮਿਲ ਰਿਹਾ, ਸੂਬੇ ਭਰ ਵਿਚ ਅਧਿਆਪਕਾਂ ਦੀਆਂ 31000 ਅਸਾਮੀਆਂ ਖਾਲੀ ਪਈਆਂ ਹਨ।

ਸੂਬਾ ਸਰਕਾਰ ਦੇ 'ਸਿੱਖਿਆ ਕ੍ਰਾਤੀ' ਦੇ ਫੋਕੇ ਦਾਅਵਿਆਂ ਦੀ ਫੂਕ ਨਿਕਲ ਗਈ ਜਾਪਦੀ ਹੈ। ਲੋਕ ਭਲਾਈ ਵਿਭਾਗਾਂ 'ਚ ਹਜ਼ਾਰਾਂ ਅਸਾਮੀਆਂ ਭਰਨ ਦੀ ਬਜਾਏ ਠੇਕੇ ਨਾਲ ਡੰਗ ਟਪਾਇਆ ਜਾ ਰਿਹਾ ਹੈ ਜਦੋਂਕਿ ਪੰਜਾਬ ਸਰਕਾਰ ਆਪਣੇ ਕੰਮਾਂ ਦੇ ਪ੍ਰਚਾਰ ਲਈ ਪੰਜਾਬ ਦੇ ਖਜ਼ਾਨੇ ਦਾ ਕਰੋੜਾਂ ਰੁਪਏ ਪਾਣੀ ਦੀ ਤਰ੍ਹਾਂ ਪਾਰਟੀ ਦਾ ਝੂਠਾ ਪ੍ਰਚਾਰ ਕਰਨ ਵਿਚ ਵਹਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਸਰਹੱਦ ’ਤੇ 1100 ਭੈਣਾਂ ਨੇ ਫੌਜੀ ਜਵਾਨਾਂ ਦੇ ਗੁੱਟਾਂ ’ਤੇ ਬੰਨ੍ਹੀਆਂ ਰੱਖੜੀਆਂ ਅਗਲੀ ਖ਼ਬਰ ਬੱਦਰੀ ਜ਼ਿੰਦਲ ਅਗਰਵਾਲ ਸਭਾ ਸੰਗਰੂਰ ਦੇ ਪ੍ਰਧਾਨ ਚੁਣੇ ਗਏ
Ad Position 24