23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਜਗਰਾਉਂ ( ਲੁਧਿਆਣਾ), 23 ਅਗਸਤ (ਕੁਲਦੀਪ ਸਿੰਘ ਲੋਹਟ)- ਹਠੂਰ ਪੁਲਿਸ ਨੇ ਇਲਾਕੇ ਵਿਚ ਗਸ਼ਤ ਦੌਰਾਨ ਤਿੰਨ...

Ad Position 21
No active advertisement
ਅਜੀਤ ਡੈਸਕ 23-08-2026

ਜਗਰਾਉਂ ( ਲੁਧਿਆਣਾ), 23 ਅਗਸਤ (ਕੁਲਦੀਪ ਸਿੰਘ ਲੋਹਟ)- ਹਠੂਰ ਪੁਲਿਸ ਨੇ ਇਲਾਕੇ ਵਿਚ ਗਸ਼ਤ ਦੌਰਾਨ ਤਿੰਨ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਕਾਲੂ ਪੁੱਤਰ ਅਜਮੇਰ ਸਿੰਘ ਵਾਸੀ ਪਿੰਡ ਮੱਲਾ, ਮਨਜਿੰਦਰ ਸਿੰਘ ਪੁੱਤਰ ਮੋਹਣ ਸਿੰਘ ਅਤੇ ਨਰਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ, ਦੋਵੇਂ ਵਾਸੀ ਪਿੰਡ ਮਾਣੂੰਕੇ ਵਜੋਂ ਹੋਈ ਹੈ।

ਮੁੱਖ ਅਫ਼ਸਰ ਥਾਣਾ ਹਠੂਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਇਲਾਕੇ ਵਿਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਬਾਹੱਦ ਪਿੰਡ ਲੱਖਾ ਵਿਖੇ ਉਕਤ ਤਿੰਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਉਨ੍ਹਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਵਿਰੁੱਧ ਥਾਣਾ ਹਠੂਰ ਵਿਚ ਮੁਕੱਦਮਾ ਨੰਬਰ 148 ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 22, 61 ਅਤੇ 85 ਤਹਿਤ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਅਗਲੀ ਖ਼ਬਰ ਚੰਡੀਗੜ੍ਹ ਧਰਨੇ ਲਈ ਕਿਸਾਨਾਂ ਦੀ ਕਮਰਕੱਸ ਤਿਆਰੀ, 7 ਦਿਨਾਂ ਤੋਂ ਵੱਧ ਵੀ ਚੱਲ ਸਕਦਾ ਹੈ ਅੰਦੋਲਨ
Ad Position 24