24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬੀ.ਐਲ. ਸੰਤੋਸ਼ ਪੰਜਾਬ ਪਹੁੰਚੇ, ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੰਜ ਜ਼ੋਨਲ ਮੀਟਿੰਗਾਂ

ਚੰਡੀਗੜ੍ਹ, 24 ਅਗਸਤ (ਵਿਕਰਮਜੀਤ ਸਿੰਘ ਮਾਨ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਅੱਜ 24 ਅਤੇ 25 ਅਗਸਤ ਨੂੰ ਦੋ ਰੋਜ਼ਾ ਸੰਗਠਨਾਤਮਕ ਦੌਰੇ ’ਤੇ ਪੰਜਾਬ ਪਹੁੰਚੇ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਣਾ ਨੇ ਮੋਹਾਲੀ ਹਵਾਈ ਅੱਡੇ ’ਤੇ ਬੀ.ਐਲ. ਸੰਤੋਸ਼ ਦਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 24-08-2026

ਚੰਡੀਗੜ੍ਹ, 24 ਅਗਸਤ (ਵਿਕਰਮਜੀਤ ਸਿੰਘ ਮਾਨ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਅੱਜ 24 ਅਤੇ 25 ਅਗਸਤ ਨੂੰ ਦੋ ਰੋਜ਼ਾ ਸੰਗਠਨਾਤਮਕ ਦੌਰੇ ’ਤੇ ਪੰਜਾਬ ਪਹੁੰਚੇ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਣਾ ਨੇ ਮੋਹਾਲੀ ਹਵਾਈ ਅੱਡੇ ’ਤੇ ਬੀ.ਐਲ. ਸੰਤੋਸ਼ ਦਾ ਸਵਾਗਤ ਕੀਤਾ।

ਆਪਣੇ ਸੰਗਠਨਾਤਮਕ ਦੌਰੇ ਦੌਰਾਨ ਬੀ.ਐਲ. ਸੰਤੋਸ਼ ਪੰਜਾਬ ਭਰ ਵਿਚ ਭਾਜਪਾ ਆਗੂਆਂ ਅਤੇ ਸੰਗਠਨਾਤਮਕ ਅਹੁਦੇਦਾਰਾਂ ਨਾਲ ਕਈ ਜ਼ੋਨਲ ਮੀਟਿੰਗਾਂ ਕਰਨਗੇ। ਇਨ੍ਹਾਂ ਮੀਟਿੰਗਾਂ ਵਿਚ ਸੰਗਠਨ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਪਾਰਟੀ ਦੀਆਂ ਸੰਗਠਨਾਤਮਕ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਅੱਜ 24 ਅਗਸਤ ਨੂੰ ਬੀ.ਐਲ. ਸੰਤੋਸ਼ ਪਟਿਆਲਾ ਅਤੇ ਬਠਿੰਡਾ ਵਿਚ ਮੀਟਿੰਗਾਂ ਦੀ ਪ੍ਰਧਾਨਗੀ ਕਰਨਗੇ।

ਪਟਿਆਲਾ ਮੀਟਿੰਗ ਵਿਚ ਮੋਹਾਲੀ, ਪਟਿਆਲਾ ਉੱਤਰੀ, ਪਟਿਆਲਾ ਸ਼ਹਿਰੀ, ਪਟਿਆਲਾ ਦੱਖਣੀ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਦੇ ਪ੍ਰਤੀਨਿਧੀ ਸ਼ਾਮਿਲ ਹੋਣਗੇ। ਉੱਥੇ ਹੀ ਬਠਿੰਡਾ ਮੀਟਿੰਗ ਵਿਚ ਬਰਨਾਲਾ, ਮਾਨਸਾ, ਬਠਿੰਡਾ ਦਿਹਾਤੀ, ਬਠਿੰਡਾ ਸ਼ਹਿਰੀ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਫਰੀਦਕੋਟ ਨੂੰ ਸ਼ਾਮਿਲ ਕੀਤਾ ਜਾਵੇਗਾ।

25 ਅਗਸਤ ਨੂੰ ਸੰਗਠਨਾਤਮਕ ਮੀਟਿੰਗਾਂ ਦਾ ਸਿਲਸਿਲਾ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿਚ ਜਾਰੀ ਰਹੇਗਾ। ਲੁਧਿਆਣਾ ਮੀਟਿੰਗ ਵਿਚ ਲੁਧਿਆਣਾ ਦਿਹਾਤੀ, ਲੁਧਿਆਣਾ ਸ਼ਹਿਰੀ, ਮੋਗਾ, ਜਗਰਾਉਂ, ਖੰਨਾ, ਮਲੇਰਕੋਟਲਾ ਅਤੇ ਰੋਪੜ ਸ਼ਾਮਿਲ ਹੋਣਗੇ। ਜਲੰਧਰ ਮੀਟਿੰਗ ਵਿਚ ਜਲੰਧਰ ਉੱਤਰੀ, ਜਲੰਧਰ ਸ਼ਹਿਰੀ, ਜਲੰਧਰ ਦੱਖਣੀ, ਹੁਸ਼ਿਆਰਪੁਰ ਸ਼ਹਿਰੀ, ਹੁਸ਼ਿਆਰਪੁਰ ਦਿਹਾਤੀ, ਨਵਾਂਸ਼ਹਿਰ ਅਤੇ ਕਪੂਰਥਲਾ ਦੇ ਪ੍ਰਤੀਨਿਧੀ ਸ਼ਾਮਿਲ ਹੋਣਗੇ।

ਅੰਤਿਮ ਜ਼ੋਨਲ ਮੀਟਿੰਗ ਅੰਮ੍ਰਿਤਸਰ ਵਿਚ ਹੋਵੇਗੀ, ਜਿਸ ਵਿਚ ਅੰਮ੍ਰਿਤਸਰ ਸ਼ਹਿਰੀ, ਅੰਮ੍ਰਿਤਸਰ ਦਿਹਾਤੀ-1 ਅਤੇ 2, ਤਰਨਤਾਰਨ, ਗੁਰਦਾਸਪੁਰ, ਬਟਾਲਾ, ਪਠਾਨਕੋਟ ਅਤੇ ਫਿਰੋਜ਼ਪੁਰ ਸ਼ਾਮਿਲ ਹੋਣਗੇ। ਅੰਮ੍ਰਿਤਸਰ ਵਿਚ ਸੂਬਾ ਮਹਾਸਚਿਵਾਂ ਨਾਲ ਇਕ ਵੱਖਰੀ ਮੀਟਿੰਗ ਵੀ ਨਿਰਧਾਰਤ ਕੀਤੀ ਗਈ ਹੈ।

ਇਸ ਦੋ ਰੋਜ਼ਾ ਸੰਗਠਨਾਤਮਕ ਪ੍ਰੋਗਰਾਮ ਦਾ ਉਦੇਸ਼ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਪਾਰਟੀ ਦੇ ਸੰਗਠਨਾਤਮਕ ਕੰਮਕਾਜ ਦੀ ਸਮੀਖਿਆ ਕਰਨਾ ਅਤੇ ਜ਼ਮੀਨੀ ਪੱਧਰ ’ਤੇ ਤਾਲਮੇਲ ਤੇ ਸੰਗਠਨਾਤਮਕ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨਾ ਹੈ।

Ad Position 22
No active advertisement
ਪਿਛਲੀ ਖ਼ਬਰ ਵੱਡਾ ਹਾਦਸਾ ਟਲਿਆ, ਪਾਣੀ ’ਚ ਫਸੀ ਇਨੋਵਾ ਤੋਂ ਐਸ.ਐਸ.ਐਫ. ਨੇ ਸੁਰੱਖਿਅਤ ਬਾਹਰ ਕੱਢੇ ਤਿੰਨ ਲੋਕ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦਿੜ੍ਹਬਾ ਬਲਾਕ ਦੀ ਮੀਟਿੰਗ
Ad Position 24