24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਧਾਰਮਿਕ ਸੰਸਥਾਵਾਂ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ - ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 24 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ, ਬੰਦੀ ਸਿੰਘਾਂ ਦੀ ਰਿਹਾਈ ਲਈ...

Ad Position 21
No active advertisement
ਅਜੀਤ ਡੈਸਕ 24-08-2026

ਅੰਮ੍ਰਿਤਸਰ, 24 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ, ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਗੁਰੂ ਚਰਨਾਂ ਵਿਚ ਅਰਦਾਸ ਕਰਦਿਆਂ ਸਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਅਪੀਲ ਕੀਤੀ ਜਾਵੇਗੀ। ਇਸ ਮੰਤਵ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਅਤੇ ਅਤੇ ਵਿੱਦਿਅਕ ਅਦਾਰਿਆਂ ਵਿਚ ਸੁਖਮਨੀ ਸਾਹਿਬ ਦੇ ਜਾਪ ਕਰਕੇ ਅਰਦਾਸ ਕੀਤੀ ਜਾਵੇਗੀ।
ਇਸ ਸੰਬੰਧੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੀ ਇਕੱਤਰਤਾ ਉਪਰੰਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਲੰਘੇ ਦਿਨੀ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਸਮੂਹ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵਲੋਂ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 10:00 ਵਜੇ ਪਾਏ ਜਾਣਗੇ।
ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ, ਸਕੂਲਾਂ ਅਤੇ ਕਾਲਜਾਂ ਵਿਚ 29 ਅਗਸਤ ਨੂੰ ਸਵੇਰੇ 10:00 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਮੂਹਿਕ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੇਸ਼-ਵਿਦੇਸ਼ ਦੀ ਸਮੂਹ ਸਿੱਖ ਸੰਗਤ, ਸਿੱਖ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ 29 ਅਗਸਤ ਅਰਦਾਸ ਸਮਾਗਮ ਕਰਵਾਉਣ। 

Ad Position 22
No active advertisement
ਪਿਛਲੀ ਖ਼ਬਰ ਭਲਕੇ ਮਿਤੀ 25 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣਗੇ ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਗੁਰਜੀਤ ਸਿੰਘ ਤੂਤ ਦੀ ਯਾਦ ਵਿਚ ਪਿੰਡ ਤੂਤ ਵਿਖੇ ਬਣਾਇਆ ਜਾਵੇਗਾ ਇਕ ਸ਼ਾਨਦਾਰ ਖੇਡ ਸਟੇਡੀਅਮ - ਮੁੱਖ ਮੰਤਰੀ ਭਗਵੰਤ ਮਾਨ
Ad Position 24