25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 50 ਕਰੋੜ ਦੀ ਹੈਰੋਇਨ ਤੇ ਹਥਿਆਰਾਂ ਸਮੇਤ ਤਿੰਨ ਕਾਬੂ

ਚੋਗਾਵਾਂ/ਰਾਮ ਤੀਰਥ (ਅੰਮ੍ਰਿਤਸਰ), 25 ਅਗਸਤ (ਗੁਰਵਿੰਦਰ ਸਿੰਘ ਕਲਸੀ/ਧਰਵਿੰਦਰ ਸਿੰਘ ਔਲਖ)- ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਵੱਡੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਡੀ.ਜੀ.ਪੀ. ਪੰਜਾਬ ਅਤੇ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਦੀ ਅਗਵਾਈ ਹੇਠ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 50 ਕਰੋੜ ਦੀ ਹੈਰੋਇਨ ਤੇ ਹਥਿਆਰਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 25-08-2026

ਚੋਗਾਵਾਂ/ਰਾਮ ਤੀਰਥ (ਅੰਮ੍ਰਿਤਸਰ), 25 ਅਗਸਤ (ਗੁਰਵਿੰਦਰ ਸਿੰਘ ਕਲਸੀ/ਧਰਵਿੰਦਰ ਸਿੰਘ ਔਲਖ)- ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਵੱਡੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਡੀ.ਜੀ.ਪੀ. ਪੰਜਾਬ ਅਤੇ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਦੀ ਅਗਵਾਈ ਹੇਠ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 50 ਕਰੋੜ ਦੀ ਹੈਰੋਇਨ ਤੇ ਹਥਿਆਰਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸਪੈਸ਼ਲ ਸੈਲ ਅੰਮ੍ਰਿਤਸਰ ਦਿਹਾਤੀ ਦੇ ਐਸ.ਆਈ. ਗੁਰਬਖਸ਼ ਸਿੰਘ  ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਰਾਮ ਤੀਰਥ ਮੌਜੂਦ ਸੀ। ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸਾਜਨ ਅਰੋੜਾ, ਵਿਜੇਪਾਲ ਅਤੇ ਜਸ਼ਨਪ੍ਰੀਤ ਸਿੰਘ, ਜੋ ਪਾਕਿਸਤਾਨ ਸਮੱਗਲਰਾਂ ਦੇ ਸੰਪਰਕ ਵਿਚ ਸਨ, ਬਾਰਡਰ ਤੋਂ ਡਰੋਨ ਰਾਹੀਂ ਹੈਰੋਇਨ ਦੀਆ ਵੱਡੀਆਂ ਖੇਪਾਂ ਮੰਗਵਾ ਕੇ ਅੱਗੇ ਸਪਲਾਈ ਕਰਦੇ ਹਨ। ਅੱਜ ਵੀ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਹੈਰੋਇਨ ਦੀ ਖੇਪ ਲੈ ਕੇ ਪਿੰਡਾਂ ਵਿਚ ਘੁੰਮ ਰਹੇ ਹਨ। ਪੁਲਿਸ ਪਾਰਟੀ ਵਲੋਂ ਅੱਡਾ ਰਾਮ ਤੀਰਥ ਵਿਖੇ ਨਾਕਾਬੰਦੀ ਕਰਕੇ ਸਪਲੈਂਡਰ ਮੋਟਰਸਾਈਕਲ ’ਤੇ ਆ ਰਹੇ ਸਾਜਨ ਅਰੋੜਾ, ਵਿਜੇਪਾਲ ਅਤੇ ਜਸ਼ਨਪ੍ਰੀਤ ਸਿੰਘ ਨੂੰ 10 ਕਿਲੋ 80 ਗ੍ਰਾਮ ਹੈਰੋਇਨ, ਇਕ ਪਿਸਟਲ ਸਮੇਤ ਮੈਗਜ਼ੀਨ, 3 ਜ਼ਿੰਦਾ ਰੋਂਦ ਸਮੇਤ ਕਾਬੂ ਕੀਤਾ। ਫੜੇ ਕਥਿਤ ਸਾਜਨ ਅਰੋੜਾ ਪੁੱਤਰ ਰਾਜ ਕੁਮਾਰ ਵਾਸੀ ਭੀਲੋਵਾਲ,  ਵਿਜੇਪਾਲ ਪੁੱਤਰ ਪਰਮਜੀਤ ਸਿੰਘ ਵਾਸੀ ਸਰਾਏ ਅਮਾਨਤ ਖ਼ਾਂ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਗੰਡੀਵਿੰਡ ਖਿਲਾਫ਼ ਪੁਲਿਸ ਥਾਣਾ ਲੋਪੋਕੇ ਵਿਖੇ 21/29/61/85 ਐਨ.ਡੀ.ਪੀ.ਐਸ. ਅਤੇ 25(8)/54/59 ਅਸਲਾ ਐਕਟ ਤਹਿਤ ਮੁਕਦਮਾ ਦਰਜ ਕਰਕੇ ਤਫ਼ਤੀਸ਼ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 9 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਅਗਲੀ ਖ਼ਬਰ ⭐️ਮਾਣਕ ਮੋਤੀ⭐️
Ad Position 24