ਅੱਚਲ ਸਾਹਿਬ, 25 ਅਗਸਤ (ਗੁਰਚਰਨ ਸਿੰਘ)- ਪੁਲਿਸ ਥਾਣਾ ਰੰਗੜ ਨੰਗਲ ਦੇ ਅਧੀਨ ਆਉਂਦੇ ਅੱਡਾ ਰੰਗੜ ਨੰਗਲ ਵਿਖੇ ਆੜ੍ਹਤੀਏ ਦੇ ਘਰ ’ਤੇ ਪੈਟਰੋਲ ਬੰਬ ਅਤੇ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ’ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਚੀਮਾ ਪੁੱਤਰ ਸ਼ਿੰਗਾਰਾ ਸਿੰਘ ਚੀਮਾ ਵਾਸੀ ਰੰਗੜ ਨੰਗਲ, ਜੋ ਕਿ ਆੜਤ ਦਾ ਕੰਮ ਕਰਦਾ ਹੈ ਅਤੇ ਕੁਝ ਦਿਨ ਪਹਿਲਾਂ ਹੀ ਆਪਣੇ ਬੱਚਿਆਂ ਕੋਲ ਵਿਦੇਸ਼ ਗਿਆ ਹੋਇਆ ਸੀ। ਘਰ ਵਿਚ ਰੱਖੇ ਹੋਏ ਕੰਮ ਕਰਨ ਵਾਲੇ ਵਿਅਕਤੀ ਦੇ ਅਨੁਸਾਰ ਰਾਤ ਦੇ ਕਰੀਬ 1 ਵਜੇ ਬਟਾਲਾ ਤੋਂ ਜਲੰਧਰ ਰੋਡ ਵਾਲੀ ਸਾਈਡ ਤੋਂ ਅਚਾਨਕ ਧਮਾਕਾ ਹੋਇਆ ਅਤੇ ਨਾਲ ਹੀ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਥਾਣਾ ਰੰਘੜ ਨੰਗਲ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਜਦ ਥਾਣਾ ਰੰਘੜ ਨੰਗਲ ਦੀ ਪੁਲਿਸ ਨੇ ਮੌਕੇ ’ਤੇ ਆ ਕੇ ਦੇਖਿਆ ਤਾਂ ਪਤਾ ਚੱਲਿਆ ਕਿ ਮਹਿਤੇ ਵਾਲੀ ਸਾਈਡ ਤੋਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪੈਟਰੋਲ ਬੰਬ ਕੋਠੀ ਦੇ ਉੱਪਰ ਸੁੱਟਿਆ ਅਤੇ ਦੋ ਫਾਇਰ ਕਰਕੇ ਫਿਰ ਤੋਂ ਮਹਿਤਾ ਵਾਲੀ ਸਾਈਡ ਨੂੰ ਫਰਾਰ ਹੋ ਗਏ। ਇਸ ਵਾਰਦਾਤ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ।ਇਸ ਸੰਬੰਧੀ ਜਦ ਥਾਣਾ ਰੰਗੜ ਨੰਗਲ ਦੇ ਐਸ. ਐਚ. ਓ. ਸੁਖਜਿੰਦਰ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸਪੰਰਕ ਨਹੀਂ ਹੋ ਸਕਿਆ।
ਤਾਜ਼ਾ ਖ਼ਬਰਾਂ
Free
ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਆੜਤੀਏ ਦੇ ਘਰ ’ਤੇ ਸੁੱਟਿਆ ਪੈਟਰੋਲ ਬੰਬ ਅਤੇ ਚਲਾਈਆਂ ਗੋਲੀਆਂ
ਅੱਚਲ ਸਾਹਿਬ, 25 ਅਗਸਤ (ਗੁਰਚਰਨ ਸਿੰਘ)- ਪੁਲਿਸ ਥਾਣਾ ਰੰਗੜ ਨੰਗਲ ਦੇ ਅਧੀਨ ਆਉਂਦੇ ਅੱਡਾ ਰੰਗੜ ਨੰਗਲ ਵਿਖੇ ਆੜ੍ਹਤੀਏ ਦੇ ਘਰ ’ਤੇ ਪੈਟਰੋਲ ਬੰਬ ਅਤੇ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਅਜੀਤ ਡੈਸਕ
25-08-2026