25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਪ੍ਰਧਾਨ ਸੁਖਬੀਰ ਸਿੰਘ ਬਾਦਲ

ਤਲਵੰਡੀ ਸਾਬੋ (ਬਠਿੰਡਾ), 25 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਪੰਜੇ ਤਖ਼ਤ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰ...

Ad Position 21
No active advertisement
ਅਜੀਤ ਡੈਸਕ 25-08-2026

ਤਲਵੰਡੀ ਸਾਬੋ (ਬਠਿੰਡਾ), 25 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਪੰਜੇ ਤਖ਼ਤ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰ ਰਹੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਉਨ੍ਹਾਂ ਦੀ ਆਮਦ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਕੋਰ ਕਮੇਟੀ ਮੈਬਰਾਂ ਤੋਂ ਇਲਾਵਾ ਹਲਕਾ ਇੰਚਾਰਜਾਂ ਦੇ ਨਾਲ ਸੈਂਕੜਿਆ ਦੀ ਗਿਣਤੀ ਵਿਚ ਪਾਰਟੀ ਵਰਕਰ ਵੀ ਤਖ਼ਤ ਸਾਹਿਬ ਪੁੱਜੇ ਹੋਏ ਹਨ।

ਤਖ਼ਤ ਸਾਹਿਬ ਮੱਥਾ ਟੇਕਣ ਮੌਕੇ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਿਰੋਪਾਓ ਦੀ ਬਖਸ਼ਿਸ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ ਜਾਣੀ ਹੈ ਅਤੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਵਲੋਂ ਪੱਤਰਕਾਰ ਵਾਰਤਾ ਕੀਤੇ ਜਾਣ ਦੀ ਵੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਨੇਹਾ ਕਤਲ ਮਾਮਲਾ: ਥਾਣਾ ਮੁਖੀ ਦੀ ਬਦਲੀ ਤੇ ਏ. ਐੱਸ. ਆਈ. ਸਸਪੈਂਡ ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਪ੍ਰਧਾਨ ਸੁਖਬੀਰ ਸਿੰਘ ਬਾਦਲ
Ad Position 24