25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿਚ 27 ਤੋਂ 29 ਅਗਸਤ ਤੱਕ ਛੁੱਟੀ

ਅੰਮ੍ਰਿਤਸਰ, 25 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ...

Ad Position 21
No active advertisement
ਅਜੀਤ ਡੈਸਕ 25-08-2026

ਅੰਮ੍ਰਿਤਸਰ, 25 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ 18 ਸਕੂਲਾਂ ਵਿਚ 27 ਅਗਸਤ 2026 ਤੋਂ 29 ਅਗਸਤ 2026 ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਹੇਠ ਲਿਖੇ ਸਕੂਲਾਂ ਵਿਚ ਲਾਗੂ ਹੋਵੇਗੀ। 

ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ
ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ
ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ
ਸਰਕਾਰੀ ਮਿਡਲ ਸਕੂਲ ਉਮਰਾਂਨੰਗਲ, ਅੰਮ੍ਰਿਤਸਰ
ਸਰਕਾਰੀ ਮਿਡਲ ਸਕੂਲ ਠੱਠੀਆਂ, ਅੰਮ੍ਰਿਤਸਰ
ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ, ਅੰਮ੍ਰਿਤਸਰ
ਜੀ.ਟੀ.ਬੀ. ਸਕੂਲ, ਬਾਬਾ ਬਕਾਲਾ, ਅੰਮ੍ਰਿਤਸਰ
ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ
ਸੇਂਟ ਸੋਲਜ਼ਰ ਪਬਲਿਕ ਸਕੂਲ ਠੱਠੀਆਂ, ਅੰਮ੍ਰਿਤਸਰ
ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਅੰਮ੍ਰਿਤਸਰ
ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਅੰਮ੍ਰਿਤਸਰ
ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ)
ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ
ਸਰਕਾਰੀ ਐਲੀਮੈਂਟਰੀ ਸਕੂਲ ਉਮਰਾਂਨੰਗਲ, ਅੰਮ੍ਰਿਤਸਰ
ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਅੰਮ੍ਰਿਤਸਰ
ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ)
ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ)

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਵਿਚ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਹ ਹੁਕਮ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਸਾਹਿਬ ਖੇਤਰ ਵਿਚ ਲੋਕਾਂ ਦੀ ਸਹੂਲਤ ਅਤੇ ਸੁਚਾਰੂ ਪ੍ਰਬੰਧਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਐਕਟਿਵਾ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮਾਂ ਪੁੱਤਰ ਜਖ਼ਮੀ ਅਗਲੀ ਖ਼ਬਰ ਡੇਰਾ ਸਿਰਸਾ ਮੁਖੀ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਗਟ ਕੀਤਾ ਸਖ਼ਤ ਇਤਰਾਜ਼
Ad Position 24