25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬਿਮਾਰ ਮਾਤਾ ਨੂੰ ਮਿਲਣ ਲਈ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ: ਮਨਦੀਪ ਕੌਰ ਸੰਧੂ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ/ਢਿੱਲੋਂ)- ਪਿੰਡ ਹਵਾਰਾ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਇਸਤਰੀ ਵਿੰਗ...

Ad Position 21
No active advertisement
ਅਜੀਤ ਡੈਸਕ 25-08-2026

ਸ੍ਰੀ ਮੁਕਤਸਰ ਸਾਹਿਬ,  25 ਅਗਸਤ (ਰਣਜੀਤ ਸਿੰਘ/ਢਿੱਲੋਂ)- ਪਿੰਡ ਹਵਾਰਾ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਉਮੀਦਵਾਰ ਬੀਬੀ ਮਨਦੀਪ ਕੌਰ ਸੰਧੂ ਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਮਾਤਾ ਜੀ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਤੰਦਰੁਸਤੀ ਲਈ ਅਰਦਾਸ ਕੀਤੀ।

ਇਸ ਮੌਕੇ ਬੀਬੀ ਮਨਦੀਪ ਕੌਰ ਸੰਧੂ ਨੇ ਕਿਹਾ ਕਿ ਇਕ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਆਸ ਨੂੰ ਹੋਰ ਲੰਮਾ ਨਹੀਂ ਖਿੱਚਿਆ ਜਾਣਾ ਚਾਹੀਦਾ। ਇਹ ਮਾਮਲਾ ਸਿਰਫ਼ ਇਕ ਪਰਿਵਾਰ ਦੀ ਪੀੜ੍ਹ ਨਾਲ ਸਬੰਧਿਤ ਨਹੀਂ, ਸਗੋਂ ਮਨੁੱਖੀ ਹੱਕਾਂ, ਸੰਵੇਦਨਸ਼ੀਲਤਾ ਅਤੇ ਇਨਸਾਫ਼ ਨਾਲ ਜੁੜਿਆ ਹੋਇਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮਨੁੱਖੀ ਅਤੇ ਹਮਦਰਦੀ ਵਾਲਾ ਰਵੱਈਆ ਅਪਨਾਉਂਦਿਆਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦੇਣੀ ਚਾਹੀਦੀ ਹੈ, ਤਾਂ ਜੋ ਉਹ ਆਪਣੀ ਬਿਮਾਰ ਮਾਤਾ ਜੀ ਨੂੰ ਮਿਲ ਸਕਣ ਅਤੇ ਇਸ ਔਖੀ ਘੜੀ ਵਿਚ ਆਪਣੇ ਪਰਿਵਾਰ ਦੇ ਨਾਲ ਖੜ੍ਹੇ ਹੋ ਸਕਣ।

ਬੀਬੀ ਮਨਦੀਪ ਕੌਰ ਸੰਧੂ ਨੇ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ, “ਇਨਸਾਨੀਅਤ ਤੋਂ ਵੱਡੀ ਕੋਈ ਸਿਆਸਤ ਨਹੀਂ। ਇਕ ਮਾਂ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਆਸ ਨੂੰ ਸਿਆਸੀ ਜਾਂ ਪ੍ਰਸ਼ਾਸਨਿਕ ਪ੍ਰਕਿਰਿਆ ਦੀਆਂ ਲੰਬੀਆਂ ਦੇਰੀਆਂ ਦਾ ਸ਼ਿਕਾਰ ਨਹੀਂ ਬਣਾਇਆ ਜਾਣਾ ਚਾਹੀਦਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਸੁਖਦੇਵ ਸਿੰਘ ਗੱਗੜਵਾਲ ਵੀ ਹਾਜ਼ਿਰ ਸਨ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੀਤਾ ਗਿਆ ਅਗਲੀ ਖ਼ਬਰ ਸੜਕ ਹਾਦਸੇ ਵਿਚ ਨੌਜਵਾਨ ਮੋਟਰਸਾਇਕਲ ਸਵਾਰ ਦੀ ਮੌਤ
Ad Position 24