25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਤਿੰਨ ਮਾਮਲਿਆਂ ਵਿਚ 30 ਨਵੰਬਰ ਤੱਕ ਰਾਹਤ

ਕੋਲਕਾਤਾ, 25 ਅਗਸਤ (ਪੀ.ਟੀ.ਆਈ.)-ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਤਿੰਨ ਅਪਰਾਧਿਕ ਮਾਮਲਿਆਂ ਵਿਚ 30 ਨਵੰਬਰ ਤੱਕ ਗ੍ਰਿਫ਼ਤਾਰੀ ਜਾਂ ਕਿਸੇ ਹੋਰ ਜ਼ਬਰਦਸਤੀ ਕਾਰਵਾਈ ਤੋਂ ...

Ad Position 21
No active advertisement
ਅਜੀਤ ਡੈਸਕ 25-08-2026

ਕੋਲਕਾਤਾ, 25 ਅਗਸਤ (ਪੀ.ਟੀ.ਆਈ.)-ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਤਿੰਨ ਅਪਰਾਧਿਕ ਮਾਮਲਿਆਂ ਵਿਚ 30 ਨਵੰਬਰ ਤੱਕ ਗ੍ਰਿਫ਼ਤਾਰੀ ਜਾਂ ਕਿਸੇ ਹੋਰ ਜ਼ਬਰਦਸਤੀ ਕਾਰਵਾਈ ਤੋਂ ਅੰਤਰਿਮ ਸੁਰੱਖਿਆ ਦਿੱਤੀ ਹੈ । ਜਸਟਿਸ ਸੌਗਤਾ ਭੱਟਾਚਾਰੀਆ ਨੇ ਕਿਹਾ ਕਿ ਮੌਜੂਦਾ ਪੜਾਅ ’ਤੇ ਬੈਨਰਜੀ ਦੀ ਹਿਰਾਸਤ ਵਿਚ ਪੁੱਛਗਿੱਛ ਜ਼ਰੂਰੀ ਨਹੀਂ ਹੈ । ਇਹ ਮਾਮਲੇ ਭਵਾਨੀਪੁਰ, ਕਾਲੀਤਲਾ ਤੇ ਬਿਸ਼ਨੂਪੁਰ ਪੁਲਿਸ ਥਾਣਿਆਂ ਵਿਚ ਦਰਜ ਐਫ.ਆਈ.ਆਰ. ਨਾਲ ਸਬੰਧਿਤ ਹਨ । ਅਦਾਲਤ ਨੇ ਬੈਨਰਜੀ ਨੂੰ ਜਾਂਚ ਵਿਚ ਪੂਰਾ ਸਹਿਯੋਗ ਕਰਨ ਤੇ ਜਾਂਚ ਅਧਿਕਾਰੀਆਂ ਵਲੋਂ ਜਾਰੀ ਨੋਟਿਸਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ । ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਉਣ ਤੋਂ ਘੱਟੋ-ਘੱਟ 48 ਘੰਟੇ ਪਹਿਲਾਂ ਨੋਟਿਸ ਦੇਣਾ ਲਾਜ਼ਮੀ ਹੋਵੇਗਾ । ਅਦਾਲਤ ਨੇ ਇਹ ਵੀ ਕਿਹਾ ਕਿ ਬੈਨਰਜੀ ਹਾਈ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਵਿਦੇਸ਼ ਯਾਤਰਾ ਨਹੀਂ ਕਰ ਸਕਣਗੇ। ਹਾਲਾਂਕਿ, ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਸ਼ਰਤ ਸੁਪਰੀਮ ਕੋਰਟ ਵਲੋਂ 10 ਅਗਸਤ ਨੂੰ ਡਾਕਟਰੀ ਇਲਾਜ ਲਈ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ ਨੂੰ ਪ੍ਰਭਾਵਿਤ ਨਹੀਂ ਕਰੇਗੀ । ਪੁਲਿਸ ਨੂੰ 23 ਨਵੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਤਿੰਨੋਂ ਮਾਮਲਿਆਂ ਦੀ ਜਾਂਚ ਦੀ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ, ਜੇਕਰ ਬੈਨਰਜੀ ਜਾਂਚ ਵਿਚ ਸਹਿਯੋਗ ਨਹੀਂ ਕਰਦੇ, ਤਾਂ ਪੁਲਿਸ ਹਾਈ ਕੋਰਟ ਕੋਲ ਸੁਰੱਖਿਆ ਹੁਕਮ ਵਿਚ ਤਬਦੀਲੀ ਜਾਂ ਇਸਨੂੰ ਖਤਮ ਕਰਨ ਦੀ ਮੰਗ ਕਰ ਸਕਦੀ ਹੈ। ਅਦਾਲਤ ਨੇ ਕਿਹਾ ਕਿ ਹੋਰ ਐਫ.ਆਈ.ਆਰਜ਼ ਦੇ ਪੂਰੇ ਵੇਰਵੇ ਉਪਲਬਧ ਨਾ ਹੋਣ ਕਾਰਨ ਇਸ ਪੜਾਅ ’ਤੇ ਸਿਰਫ਼ ਤਿੰਨ ਮਾਮਲਿਆਂ ’ਤੇ ਵਿਚਾਰ ਕੀਤਾ ਗਿਆ ਹੈ ।

Ad Position 22
No active advertisement
ਪਿਛਲੀ ਖ਼ਬਰ ਵੱਖਵਾਦੀ ਆਗੂ ਸ਼ਬੀਰ ਸ਼ਾਹ ਨੂੰ ਬੇਲੋੜੇ ਤੌਰ ’ਤੇ ਹੱਥਕੜੀ ਨਹੀਂ ਲਗਾਈ ਜਾਣੀ ਚਾਹੀਦੀ-ਐਨ.ਆਈ.ਏ. ਅਦਾਲਤ ਅਗਲੀ ਖ਼ਬਰ ਪਟਨਾ ’ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ
Ad Position 24