26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਭਾਈ ਸਰਬਜੀਤ ਸਿੰਘ ਧੁੰਦਾ ਵਲੋਂ ਇਟਲੀ ਵਿਚ ਲਗਾਤਾਰ ਦੀਵਾਨ ਜਾਰੀ

ਵੈਨਿਸ, (ਇਟਲੀ), 26 ਅਗਸਤ (ਹਰਦੀਪ ਸਿੰਘ ਕੰਗ)- ਯੂਰਪ ਟੂਰ ਤਹਿਤ ਸਿੱਖੀ ਪ੍ਰਚਾਰ ਲਈ ਇਟਲੀ ਪਹੁੰਚੇ ਪ੍ਰਸਿੱਧ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੁੰਦਾ ਵਲੋਂ ਇਟਲੀ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਦੀਵਾਨ ਜਾਰੀ ਹਨ। ਇਨ੍ਹਾਂ ਦੀਵਾਨਾਂ ਅੰਦਰ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਪਹੁੰਚ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 26-08-2026

ਵੈਨਿਸ, (ਇਟਲੀ), 26 ਅਗਸਤ (ਹਰਦੀਪ ਸਿੰਘ ਕੰਗ)- ਯੂਰਪ ਟੂਰ ਤਹਿਤ ਸਿੱਖੀ ਪ੍ਰਚਾਰ ਲਈ ਇਟਲੀ ਪਹੁੰਚੇ ਪ੍ਰਸਿੱਧ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੁੰਦਾ ਵਲੋਂ ਇਟਲੀ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਦੀਵਾਨ ਜਾਰੀ ਹਨ। ਇਨ੍ਹਾਂ ਦੀਵਾਨਾਂ ਅੰਦਰ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਪਹੁੰਚ ਰਹੀਆਂ ਹਨ। ਬੀਤੇ ਦਿਨ ਵੈਨਿਸ ਨੇੜਲੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲਾ (ਤਰਵੀਜੋ) ਵਿਖੇ ਸਜੇ ਦੀਵਾਨ ਦੌਰਾਨ ਭਾਈ ਸਰਬਜੀਤ ਸਿੰਘ ਧੁੰਦਾ ਦੁਆਰਾ ਵਡਮੁੱਲੀਆਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਸੰਗਤ ਨੂੰ ਪਾਖੰਡਵਾਦ ਅਤੇ ਬੇਲੋੜੇ ਰੀਤੀ ਰਿਵਾਜਾਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਬਾਣੀ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲਾ ਦੁਆਰਾ ਭਾਈ ਧੁੰਦਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਸਤਿਕਾਰ ਸਖੀਆਂ ਦਾ ਸਨਮਾਨ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਈਦ-ਏ-ਮਿਲਾਦ-ਉਨ-ਨਬੀ ਦੇ ਵਧਾਈਆਂ
Ad Position 24