26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹਮਲੇ ਤੋਂ ਬਾਅਦ ਮਲੋਟ ’ਚ ਪਹਿਲੀ ਵਾਰ ਗਰਜੇ ਸੁਖਬੀਰ ਸਿੰਘ ਬਾਦਲ

ਮਲੋਟ, 26 ਅਗਸਤ (ਪਾਟਿਲ)- ਸ੍ਰੋਮਣੀ ਅਕਾਲੀ ਦਲ (ਬ) ਵਲੋਂ ਨਵੀਂ ਦਾਣਾ ਮੰਡੀ ਮਲੋਟ ਵਿਖੇ ਕਰਵਾਈ ‘ਪੰਜਾਬ ਬਚਾਓ ਰੈਲੀ’ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕੀਤਾ। ਉਨ੍ਹਾਂ ’ਤੇ ਤਲਵਾਰ ਨਾਲ ਹੋਏ ਹਮਲੇ ਤੋਂ ਬਾਅਦ ਮਲੋਟ ਵਿਚ ਇਹ ਉਨ੍ਹਾਂ ਦਾ ਪਹਿਲਾ ਜਨਤਕ ਸੰਬੋਧਨ ਸੀ।

Ad Position 21
No active advertisement
ਅਜੀਤ ਡੈਸਕ 26-08-2026

ਮਲੋਟ, 26 ਅਗਸਤ (ਪਾਟਿਲ)- ਸ੍ਰੋਮਣੀ ਅਕਾਲੀ ਦਲ (ਬ) ਵਲੋਂ ਨਵੀਂ ਦਾਣਾ ਮੰਡੀ ਮਲੋਟ ਵਿਖੇ ਕਰਵਾਈ ‘ਪੰਜਾਬ ਬਚਾਓ ਰੈਲੀ’ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕੀਤਾ। ਉਨ੍ਹਾਂ ’ਤੇ ਤਲਵਾਰ ਨਾਲ ਹੋਏ ਹਮਲੇ ਤੋਂ ਬਾਅਦ ਮਲੋਟ ਵਿਚ ਇਹ ਉਨ੍ਹਾਂ ਦਾ ਪਹਿਲਾ ਜਨਤਕ ਸੰਬੋਧਨ ਸੀ। ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ ਹੋਈ ਰੈਲੀ ਵਿਚ ਵੱਡਾ ਇਕੱਠ ਹੋਇਆ। ਇਸ ਤੋਂ ਪਹਿਲਾਂ ਯੂਥ ਅਕਾਲੀ ਦਲ ਵਲੋਂ ਲੱਪੀ ਈਨਾ ਖੇੜਾ ਦੀ ਅਗਵਾਈ ਹੇਠ ਸੁਖਬੀਰ ਬਾਦਲ ਨੂੰ ਦਾਨੇਵਾਲਾ ਚੌਂਕ ਤੋਂ ਰੈਲੀ ਸਥਾਨ ਤੱਕ ਨਾਅਰਿਆਂ ਦੀ ਗੂੰਜ ਵਿਚ ਲਿਆਂਦਾ ਗਿਆ।

ਸੁਖਬੀਰ ਬਾਦਲ ਨੇ ਕਿਹਾ ਕਿ ਕੁਝ ਤਾਕਤਾਂ ਦਾ ਨਿਸ਼ਾਨਾ ਬਾਦਲ ਪਰਿਵਾਰ ਅਤੇ ਸ੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਬਾਦਲ ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਮੌਜੂਦਾ ਸਰਕਾਰ ’ਤੇ ਪੰਜਾਬ ਦਾ ਕਰਜ਼ਾ ਵਧਾਉਣ ਦੇ ਦੋਸ਼ ਵੀ ਲਗਾਏ। ਉਨ੍ਹਾਂ ਨੌਜਵਾਨਾਂ ਲਈ ਰੁਜ਼ਗਾਰ, ਨਹਿਰੀ ਪਾਣੀ ਵਿੱਚ ਵਾਧਾ, ਉਦਯੋਗ ਅਤੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਯੋਜਨਾਵਾਂ ਲਿਆਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਲੜਾਈ ਜਾਰੀ ਰੱਖੇਗਾ।

Ad Position 22
No active advertisement
ਪਿਛਲੀ ਖ਼ਬਰ 27 ਦੇ ਮਹਾਂ ਬੰਦ 'ਚ ਸ਼ਮੂਲੀਅਤ ਕਰੇਗੀ ਪੈਰਾਮੈਡੀਕਲ ਐਸੋਸੀਏਸ਼ਨ ਅਗਲੀ ਖ਼ਬਰ ਐਨ.ਐੱਚ.ਐਮ. ਕਰਮਚਾਰੀਆਂ ਨੇ ਕੀਤਾ ਰੋਸ ਵਿਖਾਵਾ
Ad Position 24