26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ’ਤੇ ਕੁਲਦੀਪ ਧਾਲੀਵਾਲ ਦਾ ਤਿੱਖਾ ਵਾਰ

ਅਜਨਾਲਾ, (ਅੰਮ੍ਰਿਤਸਰ), 26 ਅਗਸਤ ( ਗੁਰਪ੍ਰੀਤ ਸਿੰਘ ਢਿੱਲੋਂ )-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਦੀਆਂ ਚਰਚਾਵਾਂ ਦਰਮਿਆਨ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੋਵਾਂ ਪਾਰਟੀਆਂ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਪਹਿਲਾਂ ਵੀ ਲੰਬੇ ਸਮੇਂ ਤੱਕ ਗੱਠਜੋੜ ਵਿਚ ਰਹੇ ਹਨ

Ad Position 21
No active advertisement
ਅਜੀਤ ਡੈਸਕ 26-08-2026

ਅਜਨਾਲਾ, (ਅੰਮ੍ਰਿਤਸਰ), 26 ਅਗਸਤ ( ਗੁਰਪ੍ਰੀਤ ਸਿੰਘ ਢਿੱਲੋਂ )-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਦੀਆਂ ਚਰਚਾਵਾਂ ਦਰਮਿਆਨ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੋਵਾਂ ਪਾਰਟੀਆਂ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਪਹਿਲਾਂ ਵੀ ਲੰਬੇ ਸਮੇਂ ਤੱਕ ਗੱਠਜੋੜ ਵਿਚ ਰਹੇ ਹਨ ਅਤੇ ਚੋਣਾਂ ਦੇ ਸਮੇਂ ਕਦੇ ਵੱਖ ਹੋਣ ਤੇ ਕਦੇ ਮੁੜ ਇਕੱਠੇ ਹੋਣ ਦੀ ਰਾਜਨੀਤੀ ਕਰਦੇ ਰਹੇ ਹਨ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਪਿੰਡ ਉੱਗਰ ਔਲਖ ਵਿਖੇ 49 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਫਿਰਨੀ ਦਾ ਨੀਂਹ ਪੱਥਰ ਰੱਖਣ ਮੌਕੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਪੰਜਾਬ ਦੇ ਕਈ ਮੁੱਦਿਆਂ ’ਤੇ ਰੁਖ ਇਕੋ ਜਿਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੜ ਗੱਠਜੋੜ ਹੋਣ ਨਾਲ ਵੀ ਪੰਜਾਬ ਦੀ ਸਿਆਸੀ ਤਸਵੀਰ ਨਹੀਂ ਬਦਲੇਗੀ ਅਤੇ ਲੋਕ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਨਗੇ। ਕਾਨੂੰਨ ਅਨੁਸਾਰ ਆਪਣੇ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਦਿਆਂ ਸ. ਧਾਲੀਵਾਲ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਦੀ ਹੈ, ਜਦਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਅਜੇ ਵੀ ਲਟਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਗਠਜੋੜ ਕਰਨ ਲਈ ਤਰਲੋਮੱਛੀ ਹੋ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਮਾਮਲੇ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਆਵਾਜ਼ ਉਠਾਉਣੀ ਚਾਹੀਦੀ ਹੈ। ਮਹਿੰਗਾਈ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਧਾਲੀਵਾਲ ਨੇ ਕਿਹਾ ਕਿ ਖੰਡ, ਪਿਆਜ਼ ਸਮੇਤ ਘਰੇਲੂ ਵਰਤੋਂ ਦੀਆਂ ਕਈ ਜ਼ਰੂਰੀ ਵਸਤਾਂ ਦੇ ਰੇਟ ਲਗਾਤਾਰ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਆਮ ਪਰਿਵਾਰਾਂ ’ਤੇ ਵਾਧੂ ਆਰਥਿਕ ਬੋਝ ਪਾਇਆ ਹੈ ਅਤੇ ਕੇਂਦਰ ਸਰਕਾਰ ਨੂੰ ਇਸ ’ਤੇ ਕਾਬੂ ਪਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ I ਇਸ ਮੌਕੇ ਵਿਧਾਇਕ ਧਾਲੀਵਾਲ ਨੇ ਇਹ ਵੀ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਕ ਵਿਚ ਫਤਵਾ ਦਿੰਦਿਆਂ ਈ.ਵੀ.ਐਮ ਮਸ਼ੀਨਾਂ ਦੀ ਟੀਂ ਟੀਂ ਕਰਵਾ ਕੇ ਅਕਾਲੀ-ਭਾਜਪਾ, ਕਾਂਗਰਸ ਤੇ ਹੋਰਨਾਂ ਸਿਆਸੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਨਕਾਰਨਗੇ ।

Ad Position 22
No active advertisement
ਪਿਛਲੀ ਖ਼ਬਰ 27 ਅਗਸਤ ਨੂੰ ਜਲੰਧਰ ’ਚ ਹੋਵੇਗੀ ਮੁਲਾਜ਼ਮ ਜਥੇਬੰਦੀਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਅਗਲੀ ਖ਼ਬਰ ਲੁਧਿਆਣਾ ਨਗਰ ਨਿਗਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Ad Position 24