26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਿਪਾਲ ਵਿਚ ਭਾਰੀ ਤਬਾਹੀ, ਗਲੇਸ਼ੀਅਰ ਟੁੱਟਣ ਕਾਰਨ ਦਰਿਆ ਦਾ ਪਾਣੀ ਚੜ੍ਹਿਆ

ਸ੍ਰੀ ਅਨੰਦਪੁਰ ਸਾਹਿਬ, 26 ਅਗਸਤ - ਨਿਪਾਲ ਦੇ ਰਸੂਵਾ ਜ਼ਿਲ੍ਹੇ ਵਿਚ ਅਚਾਨਕ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਗਲੇਸ਼ੀਅਰ ਟੁੱਟਣ ਕਾਰਨ ਭੋਟੇ ਕੋਸ਼ੀ ਦਰਿਆ ਦਾ ਪਾਣੀ ਦਾ ਪੱਧਰ ਅਚਾਨਕ ਵਧ ਗਿਆ, ਜਿਸ ਨਾਲ...

Ad Position 21
No active advertisement
ਅਜੀਤ ਡੈਸਕ 26-08-2026

ਸ੍ਰੀ ਅਨੰਦਪੁਰ ਸਾਹਿਬ, 26 ਅਗਸਤ - ਨਿਪਾਲ ਦੇ ਰਸੂਵਾ ਜ਼ਿਲ੍ਹੇ ਵਿਚ ਅਚਾਨਕ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਗਲੇਸ਼ੀਅਰ ਟੁੱਟਣ ਕਾਰਨ ਭੋਟੇ ਕੋਸ਼ੀ ਦਰਿਆ ਦਾ ਪਾਣੀ ਦਾ ਪੱਧਰ ਅਚਾਨਕ ਵਧ ਗਿਆ, ਜਿਸ ਨਾਲ ਦਰਿਆ ਦੇ ਕੰਢੇ ਵੱਸਦੇ ਇਲਾਕਿਆਂ ਵਿਚ ਪਾਣੀ ਦਾਖ਼ਲ ਹੋ ਗਿਆ।
ਹੜ੍ਹ ਕਾਰਨ ਕਈ ਘਰ ਅਤੇ ਬਾਜ਼ਾਰ ਪਾਣੀ ਵਿਚ ਵਹਿ ਗਏ ਹਨ। ਹੁਣ ਤੱਕ 8 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ, ਜਦਕਿ 41 ਤੋਂ ਵੱਧ ਸੁਰੱਖਿਆ ਕਰਮਚਾਰੀਆਂ ਦੇ ਲਾਪਤਾ ਹੋਣ ਦੀ ਖ਼ਬਰ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਤਿੱਬਤ ਤੋਂ ਨਿਪਾਲ ਵਿਚ ਦਾਖ਼ਲ ਹੋਣ ਵਾਲੀ ਭੋਟੇ ਕੋਸ਼ੀ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਤਟਵਰਤੀ ਇਲਾਕਿਆਂ ਦੇ ਬਾਜ਼ਾਰਾਂ ਦੇ ਨਾਲ-ਨਾਲ ਕਈ ਜਲ-ਵਿਦਯੁਤ ਪ੍ਰੋਜੈਕਟ ਵੀ ਪ੍ਰਭਾਵਿਤ ਅਤੇ ਨੁਕਸਾਨੇ ਗਏ ਹਨ।
ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਥਾਨਕ ਪ੍ਰਸ਼ਾਸਨ ਨੇ ਤ੍ਰਿਸ਼ੂਲੀ ਨਦੀ ਦੇ ਹੇਠਲੇ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਚੌਕਸ ਰਹਿਣ ਅਤੇ ਸੁਰੱਖਿਅਤ ਥਾਵਾਂ ਵੱਲ ਜਾਣ ਦੀ ਅਪੀਲ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸੱਪ ਨੇ ਭੈਣ-ਭਰਾ ਨੂੰ ਡੰਗਿਆ, ਭੈਣ ਦੀ ਮੌਤ-ਭਰਾ ਗੰਭੀਰ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ 75 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ 'ਚ ਪਹੁੰਚਾਈ ਜਾ ਰਹੀ ਹੈ ਸਨਮਾਨ ਰਾਸ਼ੀ -...
Ad Position 24