26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਨੌਰ ਕਤਲ ਕਾਂਡ ਸੁਲਝਿਆ: ਪੁਲਿਸ ਵਲੋਂ ਦੋ ਸਕੇ ਭਰਾਵਾਂ ਸਮੇਤ ਮੁੱਖ ਮੁਲਜ਼ਮ ਗ੍ਰਿਫ਼ਤਾਰ

ਸਨੌਰ (ਪਟਿਆਲਾ), 26 ਅਗਸਤ (ਮੋਹਣ ਸਿੰਘ ਭੱਟੀ) - ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਦਵਿੰਦਰ ਕੁਮਾਰ ਅੱਤਰੀ ਐੱਸ.ਪੀ. (ਇਨਵੈਸਟੀਗੇਸ਼ਨ) ਦੀ ਰਹਿਨੁਮਾਈ ਹੇਠ ਥਾਣਾ ਸਨੌਰ...

Ad Position 21
No active advertisement
ਅਜੀਤ ਡੈਸਕ 26-08-2026

ਸਨੌਰ (ਪਟਿਆਲਾ), 26 ਅਗਸਤ (ਮੋਹਣ ਸਿੰਘ ਭੱਟੀ) - ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਦਵਿੰਦਰ ਕੁਮਾਰ ਅੱਤਰੀ ਐੱਸ.ਪੀ. (ਇਨਵੈਸਟੀਗੇਸ਼ਨ) ਦੀ ਰਹਿਨੁਮਾਈ ਹੇਠ ਥਾਣਾ ਸਨੌਰ ਪੁਲਿਸ ਨੇ ਇਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਸਬਾ ਸਨੌਰ ਦੇ ਚਰਚਿਤ ਜਸ਼ਨਪ੍ਰੀਤ ਸਿੰਘ ਕਤਲ ਮਾਮਲੇ ਨੂੰ ਟਰੇਸ ਕਰਕੇ ਮੁੱਖ ਮੁਲਜ਼ਮਾਂ ਨੂੰ ਵਾਰਦਾਤ ਵਿਚ ਵਰਤੇ ਗਏ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਮੁੱਖ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮਾਮਲੇ ਦੀ ਹੋਰ ਡੂੰਘਾਈ ਨਾਲ ਪੁੱਛਗਿੱਛ ਲਈ ਮੁਲਜ਼ਮਾਂ ਦਾ 3 ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਪ-ਕਪਤਾਨ ਪੁਲਿਸ (ਦਿਹਾਤੀ) ਪਟਿਆਲਾ ਰਣਬੀਰ ਸਿੰਘ ਨੇ ਥਾਣਾ ਸਨੌਰ ਦੇ ਮੁਖੀ ਸਬ-ਇੰਸਪੈਕਟਰ ਅਵਤਾਰ ਸਿੰਘ ਦੀ ਮੌਜੂਦਗੀ ਵਿਚ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਥਾਣਾ ਸਨੌਰ ਪੁਲਿਸ ਟੀਮ ਨੇ ਦਿਨ-ਰਾਤ ਮਿਹਨਤ ਕਰਕੇ ਇਸ ਇਸ ਕਤਲ ਦੀ ਗੁੱਥੀ ਨੂੰ ਸੁਲਝਾਇਆ ਹੈ।

Ad Position 22
No active advertisement
ਪਿਛਲੀ ਖ਼ਬਰ ਹਰਿਆਣਾ - ਬੁਟੀਕ ਸੰਚਾਲਕ ਮਹਿਲਾ ਦੀ ਗਲਾ ਵੱਢ ਕੇ ਹੱਤਿਆ ਅਗਲੀ ਖ਼ਬਰ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਵਲੋਂ ਖੁਦਕੁਸ਼ੀ
Ad Position 24