27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੁਲਾਜ਼ਮ ਜਥੇਬੰਦੀਆਂ ਦੇ ਬੰਦ ਦੇ ਸੱਦੇ ਕਾਰਨ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਦਫ਼ਤਰਾਂ ’ਚ ਪਈ ਸੁੰਨਸਾਨ

ਸ੍ਰੀ ਅਨੰਦਪੁਰ ਸਾਹਿਬ, 27 ਅਗਸਤ (ਜੇ.ਐਸ. ਨਿਕੂਵਾਲ)- ਪੂਰੇ ਪੰਜਾਬ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਦਿੱਤੇ ਬੰਦ ਦੇ ਸੱਦੇ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਦੇ ਸਰਕਾਰੀ ਦਫ਼ਤਰਾਂ ਵਿਚ ਸੁੰਨਸਾਨ ਵਰਗੀ ਸਥਿਤੀ ਬਣੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 27-08-2026

ਸ੍ਰੀ ਅਨੰਦਪੁਰ ਸਾਹਿਬ, 27 ਅਗਸਤ (ਜੇ.ਐਸ. ਨਿਕੂਵਾਲ)- ਪੂਰੇ ਪੰਜਾਬ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਦਿੱਤੇ ਬੰਦ ਦੇ ਸੱਦੇ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਦੇ ਸਰਕਾਰੀ ਦਫ਼ਤਰਾਂ ਵਿਚ ਸੁੰਨਸਾਨ ਵਰਗੀ ਸਥਿਤੀ ਬਣੀ ਹੋਈ ਹੈ। ਇਨ੍ਹਾਂ ਦਫ਼ਤਰਾਂ ਵਿਚ ਇੱਕਾ ਦੁਕਾ ਮੁਲਾਜ਼ਮ ਹੀ ਨਜ਼ਰ ਆ ਰਹੇ ਹਨ ਜਦੋਂ ਕਿ ਬਾਹਰੋਂ ਵੀ ਕੋਈ ਵੀ ਵਿਅਕਤੀ ਕੰਮ ਕਰਾਉਣ ਲਈ ਇਨ੍ਹਾਂ ਦਫਤਰਾਂ ’ਚ ਬੈਠਾ ਨਜ਼ਰ ਨਹੀਂ ਆ ਰਿਹਾ। ਬਿਜਲੀ ਬੋਰਡ ਦੇ ਕਾਮਿਆਂ ਅਤੇ ਪੈਨਸ਼ਨਰਾਂ ਵਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਪਾਵਰ ਕਲੋਨੀ ਦੇ ਬਾਹਰਵਾਰ  ਧਰਨਾ ਵੀ ਲਗਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਇਕੱਠੇ ਹੋਏ ਹਨ । ਪੱਤਰਕਾਰਾਂ ਦੀ ਟੀਮ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਤਹਿਸੀਲ ਕੰਪਲੈਕਸ, ਬਲਾਕ ਦਫ਼ਤਰ ਸਮੇਤ ਸਮੁੱਚੇ ਸਰਕਾਰੀ ਦਫ਼ਤਰਾਂ ਅਤੇ ਬਹੁਤ ਗਿਣਤੀ ਸਰਕਾਰੀ ਵਿੱਦਿਅਕ ਸੰਸਥਾਵਾਂ ਦਾ ਦੌਰਾ ਕੀਤਾ ਗਿਆ ਤਾਂ ਇਹਨਾਂ ਦਫ਼ਤਰਾਂ ਵਿਚ ਬੰਦ ਵਰਗੀ ਸਥਿਤੀ ਨਜ਼ਰ ਆਈ ਅਤੇ ਸਰਕਾਰੀ ਸਕੂਲਾਂ ਵਿਚ ਛੁੱਟੀ ਵਰਗੀ ਸਥਿਤੀ ਬਣੀ ਹੋਈ ਹੈ ।

Ad Position 22
No active advertisement
ਪਿਛਲੀ ਖ਼ਬਰ ਆਈ.ਏ.ਐਸ. ਅਧਿਕਾਰੀ ਕੰਵਲਪ੍ਰੀਤ ਬਰਾੜ 10 ਦਿਨਾਂ ’ਚ ਦੂਜੀ ਵਾਰ ਪੇਸ਼ੀ ਲਈ ਪੁੱਜੀ ਈ.ਡੀ. ਦਫ਼ਤਰ ਅਗਲੀ ਖ਼ਬਰ ਮਾਰਕਿਟ ਕਮੇਟੀ ਮਲੇਰਕੋਟਲਾ ਦੇ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ
Ad Position 24