27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸੜਕ ਹਾਦਸੇ ’ਚ ਨੌਜਵਾਨ ਦੀ ਮੌਤ

ਖੇਮਕਰਨ, (ਤਰਨਤਾਰਨ), 27 ਅਗਸਤ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ ਦੇ ਨੌਜਵਾਨ ਲੜਕੇ ਗੁਰਤੇਜ ਸਿੰਘ (ਤੇਜ ਦੂਹਲ) ਪੁੱਤਰ ਨੌਨਿਹਾਲ ਸਿੰਘ ਦੀ ਅਚਾਨਕ ਸੜਕ ਹਾਦਸੇ ’ਚ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਵਾਪਰੀ ਹੈ, ਜਿਸ ਕਾਰਨ ਪਿੰਡ ਤੇ ਇਲਾਕੇ ’ਚ ਸੋਗ ਦੀ ਲਹਿਰ ਦੋੜ ਗਈ ਹੈ।

Ad Position 21
No active advertisement
ਅਜੀਤ ਡੈਸਕ 27-08-2026

ਖੇਮਕਰਨ, (ਤਰਨਤਾਰਨ), 27 ਅਗਸਤ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ ਦੇ ਨੌਜਵਾਨ ਲੜਕੇ ਗੁਰਤੇਜ ਸਿੰਘ (ਤੇਜ ਦੂਹਲ) ਪੁੱਤਰ ਨੌਨਿਹਾਲ ਸਿੰਘ ਦੀ ਅਚਾਨਕ ਸੜਕ ਹਾਦਸੇ ’ਚ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਵਾਪਰੀ ਹੈ, ਜਿਸ ਕਾਰਨ ਪਿੰਡ ਤੇ ਇਲਾਕੇ ’ਚ ਸੋਗ ਦੀ ਲਹਿਰ ਦੋੜ ਗਈ ਹੈ।ਪਤਾ ਲੱਗਾ ਕਿ ਤੇਜ ਦੂਹਲ ਦਾ ਵਿਆਹ ਆਉਣ ਵਾਲੇ ਮੱਘਰ ਮਹੀਨੇ ’ਚ ਹੋਣਾ ਸੀ। ਦੁਰਘਟਨਾ ਬਾਰੇ ਪਤਾ ਬੀਤੀ ਰਾਤ ਉਕਤ ਲੜਕਾ ਆਪਣੇ ਸਾਥੀਆਂ ਸਮੇਤ ਕਾਰ ਤੇ ਅੰਮ੍ਰਿਤਸਰ ਤੋ ਵਾਪਸ ਆ ਰਿਹਾ ਸੀ ਕਿ ਅਚਾਨਕ ਰਸਤੇ ’ਚ ਹਾਦਸਾ ਵਾਪਰ ਗਿਆ, ਜਿਸ ’ਚ ਤੇਜਬੀਰ ਸਿੰਘ ਦੂਹਲ ਦੀ ਮੌਕੇ ’ਤੇ ਮੌਤ ਹੋ ਗਈ।ਜਦ ਕਿ ਕਾਰ ’ਚ ਸਵਾਰ ਦੂਜੇ ਵਿਅਕਤੀ ਵੀ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।ਇਸੇ ਦੌਰਾਨ ਅਕਾਲੀ ਦਲ ਦੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਇਸ ਘਟਨਾ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਤਪਾ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਦਫਤਰ ਅੱਗੇ ਦਿੱਤਾ ਧਰਨਾ ਅਗਲੀ ਖ਼ਬਰ ਅੰਮ੍ਰਿਤਸਰ ‘ਚ ਮਹਾਂਬੰਦ ਨੂੰ ਭਰਵਾਂ ਹੁੰਗਾਰਾ, ਸਮੂਹ ਸਰਕਾਰੀ ਵਿਭਾਗਾਂ ‘ਚ ਪਸਰਿਆ ਸੰਨਾਟਾ
Ad Position 24