ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ )- ਅੱਜ ਜਿਲਾ ਤਰਨਤਾਰਨ ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਜਿਲੇ ਦੇ ਸਾਰੇ ਸਰਕਾਰੀ ਹਸਪਤਾਲਾਂ ਦੀਆਂ ਓਪੀਡੀ ਬੰਦ ਕਰਕੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪੰਜਾਬ ਸਰਕਾਰ ਦਾ ਪਿਟ ਸਿਆਪਾ ਕੀਤਾ ਅਤੇ ਸਿਵਲ ਹਸਪਤਾਲ ਤੋਂ ਬੋਹੜੀ ਚੌਂਕ ਤੱਕ ਮਾਰਚ ਕਰਦੇ ਹੋਏ ਬੋਹੜੀ ਚੌਂਕ ਤਰਨ ਤਾਰਨ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ। ਇਸ ਰੋਸ ਧਰਨੇ ਦੇ ਵਿੱਚ ਪੈਰਾ ਮੈਡੀਕਲ ਸਿਹਤ ਮੁਲਾਜ਼ਮਾਂ ਦੇ ਨਾਲ ਨਾਲ ਮੈਡੀਕਲ ਅਫਸਰਾਂ ਨੇ ਵੀ ਭਾਗ ਲਿਆ। ਯੂਨੀਅਨ ਆਗੂਆਂ ਦੱਸਿਆ ਇਹ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਪੁਰਾਣੀ ਪੈਨਸ਼ਨ ਲਾਗੂ ਕਰਨਾ, ਕੱਟੇ ਹੋਏ ਭਤੇ ਬਹਾਲ ਕਰਨਾ, ਘੱਟੋ ਘੱਟ ਉਜਰਤਾਂ ਲਾਗੂ ਕਰਨਾ, ਬਨਦਾ ਡੀਏ ਰਿਲੀਜ ਕਰਨਾ ,15 ਜਨਵਰੀ 2015 ਅਤੇ 17 ਜੁਲਾਈ 2020 ਦੀ ਚਿੱਠੀ ਨੂੰ ਰੱਦ ਕਰਨਾ ਆਦਿ ਪਰਮੁੱਖ ਮੰਗਾ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਨਹੀਂ ਤੇ ਵਿਧਾਨ ਸਭਾ ਚੋਣਾਂ ਦੇ ਵਿੱਚ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਪੈਰਾ ਮੈਡੀਕਲ ਯੂਨੀਅਨ ਦੇ ਮੁੱਖ ਸਲਾਹਕਾਰ ਵਿਰਸਾ ਸਿੰਘ ਪੰਨੂ , ਪੈਰਾ ਮੈਡੀਕਲ ਆਗੂ ਰਜਵੰਤ ਸਿੰਘ ਬਾਗੜੀਆਂ, ਅਤੇ ਸੂਬਾ ਆਗੂ ਗੁਰਜਿੰਦਰ ਢਿੱਲੋਂ , ਫਾਰਮੇਸੀ ਅਫਸਰ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ, ਮਲਟੀਪਰਪਜ ਹੈਲਥ ਵਰਕਰ ਯੂਨੀਅਨ ਦੇ ਪ੍ਰਧਾਨ ਹਰਜੀਤ ਸਿੰਘ ਪਹੂਵਿੰਡ, ਐਮ ਐਲ ਟੀ ਪਰਧਾਨ ਪਰਮਜੀਤ ਸਿੰਘ,ਜਨਰਲ ਸਕੱਤਰ ਅਮਨਦੀਪ ਸ਼ਰਮਾ,ਅਮਨਦੀਪ ਧਾਰੜ੍ਹ, ਸੀ ਐਚ ਓ ਜੁਗਰਾਜ ਕੌਰ, ਜਸਪਿੰਦਰ ਸਿੰਘ ਤਰਨ ਤਾਰਨ ।
ਤਾਜ਼ਾ ਖ਼ਬਰਾਂ
Free
ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਦੇ ਵਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲ ਬੰਦ ਕਰਕੇ ਸਿਵਲ ਸਰਜਨ ਦਫਤਰ ਅੱਗੇ ਪ੍ਰਦਰਸ਼ਨ
ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ )- ਅੱਜ ਜਿਲਾ ਤਰਨਤਾਰਨ ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਜਿਲੇ ਦੇ ਸਾਰੇ ਸਰਕਾਰੀ ਹਸਪਤਾਲਾਂ ਦੀਆਂ ਓਪੀਡੀ ਬੰਦ ਕਰਕੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪੰਜਾਬ ਸਰਕਾਰ ਦਾ ਪਿਟ ਸਿਆਪਾ ਕੀਤਾ
ਅਜੀਤ ਡੈਸਕ
27-08-2026