27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੁੱਖ ਮੰਤਰੀ ਭਗਵੰਤ ਮਾਨ ਨੇ 1746 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ, 27 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਪੀ.ਏ.ਪੀ. (PAP) ਗਰਾਊਂਡ ਜਲੰਧਰ ਵਿਖੇ 1746 ਨੌਜਵਾਨ ਮੁੰਡੇ-ਕੁੜੀਆਂ ਨੂੰ ਪੰਜਾਬ ਪੁਲਿਸ ਵਿਚ ਨਿਯੁਕਤੀ ਪੱਤਰ ਸੌਂਪੇ..

Ad Position 21
No active advertisement
ਅਜੀਤ ਡੈਸਕ 27-08-2026

ਚੰਡੀਗੜ੍ਹ, 27 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਪੀ.ਏ.ਪੀ. (PAP) ਗਰਾਊਂਡ ਜਲੰਧਰ ਵਿਖੇ 1746 ਨੌਜਵਾਨ ਮੁੰਡੇ-ਕੁੜੀਆਂ ਨੂੰ ਪੰਜਾਬ ਪੁਲਿਸ ਵਿਚ ਨਿਯੁਕਤੀ ਪੱਤਰ ਸੌਂਪੇ...  ਇਨ੍ਹਾਂ ਨੌਜਵਾਨਾਂ ਦੀ ਭਰਤੀ ਬਿਨਾਂ ਕਿਸੇ 'ਸਿਫਾਰਿਸ਼ ਅਤੇ ਰਿਸ਼ਵਤ' ਤੋਂ ਬਿਲਕੁਲ ਮੈਰਿਟ ਦੇ ਆਧਾਰ 'ਤੇ ਹੋਈ ਹੈ... ਪਿਛਲੇ ਕਰੀਬ ਢਾਈ ਸਾਲਾਂ ਵਿਚ ਸਾਡੀ ਸਰਕਾਰ ਹੁਣ ਤੱਕ 70,840 ਤੋਂ ਵੱਧ ਨੌਕਰੀਆਂ ਦੇ ਚੁੱਕੀ ਹੈ, ਜੋ ਕਿ ਇਕ ਇਤਿਹਾਸਕ ਪ੍ਰਾਪਤੀ ਹੈ...  ਨਵੇਂ ਭਰਤੀ ਹੋਏ ਇਨ੍ਹਾਂ ਜਾਂਬਾਜ਼ ਜਵਾਨਾਂ ਤੋਂ ਮੈਨੂੰ ਪੂਰੀ ਉਮੀਦ ਹੈ ਕਿ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਪੰਜਾਬ ਅਤੇ ਦੇਸ਼ ਦੀ ਰਾਖੀ ਕਰਨਗੇ... ਸਮੂਹ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਨਵੀਂ ਸ਼ੁਰੂਆਤ ਲਈ ਬਹੁਤ-ਬਹੁਤ ਮੁਬਾਰਕਾਂ... ਪੰਜਾਬ ਪੁਲਿਸ ਪਰਿਵਾਰ ਵਿਚ ਤੁਹਾਡਾ ਸਵਾਗਤ ਹੈ...
ਇਨਕਲਾਬ ਜ਼ਿੰਦਾਬਾਦ!

Ad Position 22
No active advertisement
ਪਿਛਲੀ ਖ਼ਬਰ ਰੇਲਵੇ ਲਾਈਨਾਂ ਦੇ ਨੇੜੇ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਰਾਏਕੋਟ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਪ੍ਰਦਰਸ਼ਨ
Ad Position 24