27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੀ.ਟੀ.ਯੂ. 'ਚ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਦਿੱਤਾ ਮਹਾਂ ਬੰਦ ਨੂੰ ਸਮਰਥਨ

ਕਪੂਰਥਲਾ, 27 ਅਗਸਤ (ਅਮਰਜੀਤ ਕੋਮਲ) - ਮੁਲਾਜ਼ਮ ਸਾਂਝਾ ਮੰਚ ਪੰਜਾਬ ਦੇ ਸੱਦੇ 'ਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ, ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਖਿੱਚੀ ਦੀ ਅਗਵਾਈ ਵਿਚ ਯੂਨੀਵਰਸਿਟੀ ਦੇ ਮੁੱਖ ਕੈਂਪਸ...

Ad Position 21
No active advertisement
ਅਜੀਤ ਡੈਸਕ 27-08-2026

ਕਪੂਰਥਲਾ, 27 ਅਗਸਤ (ਅਮਰਜੀਤ ਕੋਮਲ) - ਮੁਲਾਜ਼ਮ ਸਾਂਝਾ ਮੰਚ ਪੰਜਾਬ ਦੇ ਸੱਦੇ 'ਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ, ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਖਿੱਚੀ ਦੀ ਅਗਵਾਈ ਵਿਚ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਚ ਯੂਨੀਵਰਸਿਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਤੇ ਮੁੱਖ ਕੈਂਪਸ ਵਿਚ ਧਰਨਾ ਦੇ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ । ਧਰਨੇ ਨੂੰ  ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਰੰਧਾਵਾ, ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਸਾਬਕਾ ਪ੍ਰਧਾਨ ਰਕੇਸ਼ ਬਹਾਦਰ ਸਿੰਘ ਨੇ ਸੰਬੋਧਨ ਕਰਦਿਆਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ । ਉਨ੍ਹਾਂ ਕਿਹਾ ਕਿ ਹਰੇਕ ਸੰਘਰਸ਼ ਸਮੂਹ ਮੁਲਾਜ਼ਮਾਂ ਦੇ ਏਕੇ ਨਾਲ ਹੀ ਜਿੱਤਿਆ ਜਾ ਸਕਦਾ ਹੈ । ਇਸ ਲਈ ਮੁਲਾਜ਼ਮਾਂ ਨੂੰ  ਇੱਕਜੁੱਟ ਹੋ ਕੇ ਇਸ ਤਰ੍ਹਾਂ ਦੇ ਸੰਘਰਸ਼ ਵਿਚ ਡੱਟ ਕੇ ਸਾਥ ਦੇਣਾ ਚਾਹੀਦਾ ਹੈ । ਉਨ੍ਹਾਂ ਯੂਨੀਵਰਸਿਟੀ ਦੇ ਆਊਟ ਸੋਰਸ ਸਟਾਫ਼ ਵਲੋਂ ਵੀ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਤੇ ਵਿਸ਼ਵਾਸ ਦਿਵਾਇਆ ਕਿ ਐਸੋਸੀਏਸ਼ਨ ਵੀ ਉਨ੍ਹਾਂ ਨੂੰ ਭਵਿੱਖ ਵਿਚ ਪੂਰਾ ਸਹਿਯੋਗ ਦੇਵੇਗੀ । ਐਸੋਸੀਏਸ਼ਨ ਦੇ ਪ੍ਰਧਾਨ ਪਵਨ ਖਿੱਚੀ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀ.ਏ. ਦੇ ਕਿਸ਼ਤਾਂ ਦੀ ਅਦਾਇਗੀ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ ਮੁਲਾਜ਼ਮ ਲਗਾਤਾਰ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਇਨ੍ਹਾਂ ਮੰਗਾਂ ਨੂੰ ਅਮਲੀ ਰੂਪ ਦੇਣ ਤੋਂ ਟਾਲ ਮਟੋਲ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ 18 ਪ੍ਰਤੀਸ਼ਤ ਡੀ.ਏ. ਦੀ ਮੁਲਾਜ਼ਮਾਂ ਨੂੰ  ਅਦਾਇਗੀ ਸੰਬੰਧੀ ਜਾਰੀ ਕੀਤੇ ਗਏ ਹੁਕਮਾਂ ਦੇ ਬਾਵਜੂਦ ਵੀ ਸਰਕਾਰ ਵਲੋਂ ਅਜੇ ਤੱਕ ਮੁਲਾਜ਼ਮਾਂ ਨੂੰ  ਡੀ.ਏ. ਦੀ ਅਦਾਇਗੀ ਨਹੀਂ ਕੀਤੀ ਗਈ । ਐਸੋਸੀਏਸ਼ਨ ਦੇ ਪ੍ਰਧਾਨ ਨੇ ਯੂਨੀਵਰਸਿਟੀ ਦੀ ਆਫ਼ੀਸਰ ਐਸੋਸੀਏਸ਼ਨ ਤੇ ਫੈਕਲਟੀ ਮੈਂਬਰਾਂ ਵਲੋਂ ਵੀ ਧਰਨੇ ਵਿਚ ਪਹੁੰਚ ਕੇ ਐਸੋਸੀਏਸ਼ਨ ਨੂੰ  ਸਮਰਥਨ ਦਿੱਤੇ ਜਾਣ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ।

Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਦੇ ਵਿਰੋਧ ’ਚ ਜ਼ਿਲ੍ਹਾ ਕਾਂਗਰਸ ਵਲੋਂ ਰੋਸ ਧਰਨਾ ਅਗਲੀ ਖ਼ਬਰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪੂਰੀ ਕਰੇ ਪੰਜਾਬ ਸਰਕਾਰ - ਗੁਰਜੀਤ ਸਿੰਘ ਔਜਲਾ
Ad Position 24