ਕਪੂਰਥਲਾ, 27 ਅਗਸਤ (ਅਮਨਜੋਤ ਸਿੰਘ ਵਾਲੀਆ) - ਕਪੂਰਥਲਾ ਦੇ ਇਕ ਪਿੰਡ ਵਿਚ ਦਿਲ ਦਹਿਲਾ ਦੇਣ ਦੀ ਘਟਨਾ ਸਾਹਮਣੇ ਆਏ ਹੈ, ਜਿਸ ਵਿਚ ਨਸ਼ੇ ਦੌਰਾਨ ਇਕ ਨੌਜਵਾਨ ਦੀ ਸਿਹਤ ਵਿਗੜਣ 'ਤੇ ਉਸਦੇ ਸਾਥੀ ਖੇਤਾਂ ਵਿਚ ਹੀ ਛੱਡ ਕੇ ਉਸਨੂੰ ਚਲੇ ਗਏ ਤੇ ਅਗਲੇ ਦਿਨ ਉਸਦੀ ਮੌਤ ਹੋ ਜਾਣ 'ਤੇ ਦੋਸਤਾਂ ਨੇ ਹੀ ਉਸਨੂੰ ਜ਼ਮੀਨ ਵਿਚ ਦੱਬ ਕੇ ਖ਼ੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਜਾਂਚ ਦੌਰਾਨ ਮਿ੍ਤਕ ਨੌਜਵਾਨ ਦੀ ਲਾਸ਼ 14 ਦਿਨਾਂ ਬਾਅਦ ਬਰਾਮਦ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਨੌਜਵਾਨ ਅਮਨਦੀਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਦੇਸਲ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਮਨਦੀਪ ਸਿੰਘ 14 ਅਗਸਤ ਨੂੰ ਆਪਣੇ ਪਿੰਡ ਦੇ ਦੋਸਤਾਂ ਨਾਲ ਘਰੋਂ ਗਿਆ ਸੀ ਪਰ ਮੁੜ ਕੇ ਵਾਪਸ ਨਹੀਂ ਆਇਆ, ਜਿਸਦੀ ਸੂਚਨਾ ਅਸੀਂ ਥਾਣਾ ਫੱਤੂਢੀਂਗਾ ਪੁਲਿਸ ਨੂੰ ਦਿੱਤੀ ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਮਨਦੀਪ ਸਿੰਘ ਦਾ ਕੋਈ ਥਹੁ ਪਤਾ ਨਹੀਂ ਲੱਗ ਸਕਿਆ। ਜਦੋਂ ਉਨ੍ਹਾਂ ਨੇ ਅਮਨਦੀਪ ਸਿੰਘ ਦੀ ਮੋਬਾਈਲ ਡਿਟੇਲ ਕਢਵਾਈ ਤਾਂ ਉਸਨੇ ਆਪਣੇ ਦੋਸਤਾਂ ਨਾਲ ਆਖ਼ਰੀ ਵਾਰ ਗੱਲ ਕੀਤੀ ਸੀ, ਅਸੀਂ ਪੁਲਿਸ ਨੂੰ ਇਸ ਸੰਬੰਧੀ ਜਾਣੂ ਕਰਵਾਇਆ ਤਾਂ ਪੁਲਿਸ ਨੇ ਕਾਰਵਾਈ ਪਾਉਂਦਿਆਂ ਉਸ ਦੇ ਦੋ ਦੋਸਤਾਂ ਨੂੰ ਪੁੱਛਗਿੱਛ ਲਈ ਥਾਣਾ ਫੱਤੂਢੀਂਗਾ ਲਿਆਂਦਾ ਗਿਆ । ਥਾਣਾ ਫੱਤੂਢੀਂਗਾ ਦੇ ਐਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੀ ਸ਼ਿਕਾਇਤ 'ਤੇ ਪਿੰਡ ਦੇ ਨੌਜਵਾਨ ਵਰਿੰਦਰ ਅਤੇ ਪਲਵਿੰਦਰ ਉਰਫ਼ ਅਜੇ ਨੂੰ ਹਿਰਾਸਤ ਵਿਚ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਅੱਜ ਝੋਨੇ ਦੇ ਖੇਤਾਂ ਵਿਚ ਦੱਬੀ ਹੋਈ ਅਮਨਦੀਪ ਸਿੰਘ ਦੀ ਲਾਸ਼ ਬਰਾਮਦ ਕਰਵਾਈ । ਜਿਸ ਉਪਰੰਤ ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲਿਆ ਤੇ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ । ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ ।
ਤਾਜ਼ਾ ਖ਼ਬਰਾਂ
Free
ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਤੋਂ ਬਾਅਦ ਦੋਸਤਾਂ ਨੇ ਹੀ ਖੇਤਾਂ ਵਿਚ ਦੱਬੀ ਲਾਸ਼
ਕਪੂਰਥਲਾ, 27 ਅਗਸਤ (ਅਮਨਜੋਤ ਸਿੰਘ ਵਾਲੀਆ) - ਕਪੂਰਥਲਾ ਦੇ ਇਕ ਪਿੰਡ ਵਿਚ ਦਿਲ ਦਹਿਲਾ ਦੇਣ ਦੀ ਘਟਨਾ ਸਾਹਮਣੇ ਆਏ ਹੈ, ਜਿਸ ਵਿਚ ਨਸ਼ੇ ਦੌਰਾਨ ਇਕ ਨੌਜਵਾਨ ਦੀ ਸਿਹਤ ਵਿਗੜਣ 'ਤੇ ਉਸਦੇ ਸਾਥੀ ਖੇਤਾਂ ਵਿਚ...
ਅਜੀਤ ਡੈਸਕ
27-08-2026