28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਖਰੜ ’ਚ ਸਾੜੀ ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਦੀ ਪੀ.ਜੀ.ਆਈ. ’ਚ ਮੌਤ ਹੋਣ ਦੇ ਮਾਮਲੇ ਵਿਚ ਐੱਫ. ਆਈ. ਆਰ. ਦਰਜ

ਐੱਸ. ਏ. ਐੱਸ. ਨਗਰ, 28 ਅਗਸਤ (ਕਪਿਲ ਵਧਵਾ)- ਖਰੜ ’ਚ ਹੱਤਿਆ ਦੀ ਨੀਅਤ ਨਾਲ ਸਾੜੀ ਗਈ ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਦੀ ਇਲਾਜ ਦੌਰਾਨ 26 ਅਗਸਤ ਨੂੰ ਪੀ.ਜੀ.ਆਈ. ਚੰਡੀਗੜ੍ਹ ਵਿਖੇ ਮੌਤ ਹੋ ਗਈ। ਮ੍ਰਿਤਕਾ ਦੀ ਮਾਤਾ ਨੇ ਖਰੜ ਪੁਲਿਸ ’ਤੇ ਮਾਮਲੇ ਵਿਚ ਸਮੇਂ ਸਿਰ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ।

Ad Position 21
No active advertisement
ਅਜੀਤ ਡੈਸਕ 28-08-2026

ਐੱਸ. ਏ. ਐੱਸ. ਨਗਰ, 28 ਅਗਸਤ (ਕਪਿਲ ਵਧਵਾ)- ਖਰੜ ’ਚ ਹੱਤਿਆ ਦੀ ਨੀਅਤ ਨਾਲ ਸਾੜੀ ਗਈ ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਦੀ ਇਲਾਜ ਦੌਰਾਨ 26 ਅਗਸਤ ਨੂੰ ਪੀ.ਜੀ.ਆਈ. ਚੰਡੀਗੜ੍ਹ ਵਿਖੇ ਮੌਤ ਹੋ ਗਈ। ਮ੍ਰਿਤਕਾ ਦੀ ਮਾਤਾ ਨੇ ਖਰੜ ਪੁਲਿਸ ’ਤੇ ਮਾਮਲੇ ਵਿਚ ਸਮੇਂ ਸਿਰ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ। ਮਾਮਲੇ ਸੰਬੰਧੀ ਹੁਣ ਚੰਡੀਗੜ੍ਹ ਦੇ ਥਾਣਾ ਸੈਕਟਰ-34 ਦੀ ਪੁਲਿਸ ਨੇ ਮ੍ਰਿਤਕਾ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਅਗਵਾ ਅਤੇ ਹੱਤਿਆ ਦੇ ਦੋਸ਼ਾਂ ਹੇਠ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜੁਲਾਈ ਦੇ ਪਹਿਲੇ ਹਫ਼ਤੇ ਮਨਜੀਤ ਕੌਰ ਨੂੰ ਚੰਡੀਗੜ੍ਹ ਤੋਂ ਅਗਵਾ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ। ਇਸ ਤੋਂ ਬਾਅਦ ਉਸ ਨੂੰ ਖਰੜ ਲਿਜਾ ਕੇ ਕਥਿਤ ਤੌਰ ’ਤੇ ਸਾੜ ਦਿੱਤਾ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਪਹਿਲਾਂ ਮੈਕਸ ਹਸਪਤਾਲ, ਫੇਜ਼-6, ਮੁਹਾਲੀ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਦੱਸਿਆ ਜਾਂਦਾ ਹੈ ਕਿ ਅਗਸਤ ਦੇ ਪਹਿਲੇ ਹਫ਼ਤੇ ਮਨਜੀਤ ਕੌਰ ਨੂੰ ਹੋਸ਼ ਆਇਆ ਅਤੇ ਉਹ ਬਿਆਨ ਦੇਣ ਦੀ ਸਥਿਤੀ ਵਿਚ ਆਈ। ਮ੍ਰਿਤਕਾ ਦੀ ਮਾਤਾ ਦਾ ਦੋਸ਼ ਹੈ ਕਿ ਖਰੜ ਪੁਲਿਸ ਵਲੋਂ ਇਸ ਮਾਮਲੇ ਵਿਚ ਲੋੜੀਂਦੀ ਕਾਰਵਾਈ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਕੋਲ ਪਹੁੰਚ ਕਰਨੀ ਪਈ। ਇਸ ਤੋਂ ਬਾਅਦ ਥਾਣਾ ਸੈਕਟਰ-34 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮਨਜੀਤ ਕੌਰ ਨੂੰ ਕਥਿਤ ਤੌਰ ’ਤੇ ਕਿੱਥੋਂ ਅਗਵਾ ਕੀਤਾ ਗਿਆ, ਉਸ ਨੂੰ ਖਰੜ ਵਿਚ ਕਿੱਥੇ ਲਿਜਾਇਆ ਗਿਆ ਅਤੇ ਘਟਨਾ ਨੂੰ ਕਿਹੜੇ ਹਾਲਾਤ ਵਿਚ ਅੰਜ਼ਾਮ ਦਿੱਤਾ ਗਿਆ, ਜਿਸ ਥਾਂ ’ਤੇ ਉਸ ਨੂੰ ਸਾੜੇ ਜਾਣ ਦੀ ਗੱਲ ਸਾਹਮਣੇ ਆਈ ਹੈ, ਉਸ ਨਾਲ ਸੰਬੰਧਿਤ ਥਾਣੇ ਨੂੰ ਅਗਲੀ ਜਾਂਚ ਸੌਂਪੀ ਜਾਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਪੁਲਿਸ ਵਲੋਂ ਮਾਮਲੇ ਨਾਲ ਜੁੜੇ ਤੱਥਾਂ ਅਤੇ ਬਿਆਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਅੰਮ੍ਰਿਤਸਰ ਪੁੱਜੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ
Ad Position 24