28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵਲੋਂ ਖੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 28 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਛਾਜਲੀ ਦੇ ਇਕ ਨੌਜਵਾਨ ਕਿਸਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ।

Ad Position 21
No active advertisement
ਅਜੀਤ ਡੈਸਕ 28-08-2026

ਸੁਨਾਮ ਊਧਮ ਸਿੰਘ ਵਾਲਾ, 28 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਛਾਜਲੀ ਦੇ ਇਕ ਨੌਜਵਾਨ ਕਿਸਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਹਰਵਿੰਦਰ ਸਿੰਘ (32) ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਛਾਜਲੀ, ਜੋ ਛੋਟਾ ਕਿਸਾਨ ਸੀ ਤੇ ਜਿਸ ਕੋਲ ਸਿਰਫ਼ ਇਕ ਏਕੜ ਜ਼ਮੀਨ ਸੀ ਅਤੇ ਆਪਣੇ ਵਿਦੇਸ਼ ਗਏ ਚਾਚੇ ਦੇ ਲੜਕੇ ਦੀ ਥੋੜ੍ਹੀ ਬਹੁਤੀ ਜ਼ਮੀਨ ਠੇਕੇ ’ਤੇ ਲੈ ਕੇ ਪਰਿਵਾਰ ਪਾਲ ਰਿਹਾ ਸੀ। ਹਰਵਿੰਦਰ ਸਿੰਘ ਦੇ ਸਿਰ ਤੇ ਕਰੀਬ ਨੌਂ ਦਸ ਲੱਖ ਰੁਪਏ ਸਰਕਾਰੀ ਅਤੇ ਗੈਰ-ਸਰਕਾਰੀ ਕਰਜ਼ਾ ਸੀ, ਜਿਸ ਨੂੰ ਘਰ ਦੀ ਆਰਥਿਕ ਤੰਗੀ ਕਾਰਨ ਉਹ ਹੁਣ ਮੋੜਨ ਤੋਂ ਅਸਮਰੱਥ ਸੀ। ਇਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਇਸੇ ਗੱਲ ਨੂੰ ਲੈ ਕੇ ਉਸ ਨੇ ਆਪਣੇ ਖੇਤ ਵਿਚ ਜਾ ਕੇ ਟਿਊਬਵੈਲ ਵਾਲੇ ਕੋਠੇ ਦੀ ਗਾਡਰੀ ਨਾਲ ਫਾਹਾ ਲੈਕੇ ਖੁਦਕਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਕਰਮਜੀਤ ਕੌਰ ਦੇ ਬਿਆਨਾਂ ’ਤੇ ਬੀ. ਐਨ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ‌ਜ਼ਿਕਰਯੋਗ ਹੈ ਕਿ ਮ੍ਰਿਤਕ ਆਪਣੇ ਪਿੱਛੇ ਵਿਧਵਾ ਮਾਂ ਤੋਂ ਇਲਾਵਾ ਪਤਨੀ ਸਮੇਤ 10 ਸਾਲ ਦੀ ਇਕ ਬੇਟੀ ਅਤੇ 7 ਸਾਲ ਦਾ ਪੁੱਤਰ ਛੱਡ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ *ਬਾਬਾ ਬਕਾਲਾ ਸਾਹਿਬ ਵਿਖੇ "ਸਾਚਾ ਗੁਰੂ ਲਾਧੋ ਰੇ" ਦਿਵਸ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਆਰੰਭ ਅਗਲੀ ਖ਼ਬਰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
Ad Position 24