28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਆਈ.ਕੇ.ਜੀ. ਪੀ.ਟੀ.ਯੂ. ਦੇ ਉਪ ਕੁਲਪਤੀ ਵਜੋਂ ਪ੍ਰੋ. ਡਾ. ਅਰਵਿੰਦ ਕੇ. ਬੰਸਲ ਨੇ ਸੰਭਾਲਿਆ ਅਹੁਦਾ

ਕਪੂਰਥਲਾ, 28 ਅਗਸਤ (ਅਮਰਜੀਤ ਕੋਮਲ)- ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ...

Ad Position 21
No active advertisement
ਅਜੀਤ ਡੈਸਕ 28-08-2026

ਕਪੂਰਥਲਾ, 28  ਅਗਸਤ (ਅਮਰਜੀਤ ਕੋਮਲ)- ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਪ੍ਰੋ. ਡਾ. ਅਰਵਿੰਦ ਕੇ. ਬੰਸਲ ਨੇ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਯੂਨੀਵਰਸਿਟੀ ਦੇ ਮੁੱਖ ਕੈਂਪਸ ਦਾ ਦੌਰਾ ਕੀਤਾ ਤੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਯੂਨੀਵਰਸਿਟੀ ਵਿਚ ਅਕਾਦਮਿਕ ਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿਚ ਕੁਸ਼ਲਤਾ, ਪਾਰਦਰਸ਼ਤਾ ਤੇ ਨਵੀਨਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਉਪ ਕੁਲਪਤੀ ਨੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਦੀਪਕ ਸੰਧੂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪਹਿਲ ਦੇ ਆਧਾਰ 'ਤੇ ਕੀਤੇ ਜਾਣ ਵਾਲੇ ਕੰਮਾਂ ਦੀ ਸਮੀਖਿਆ ਕਰਨ ਤੋਂ ਬਾਅਦ ਯੂਨੀਵਰਸਿਟੀ ਦੇ ਅਕਾਦਮਿਕ ਤੇ ਰਿਸਰਚ ਈਕੋ ਸਿਸਟਮ ਨੂੰ ਮਜ਼ਬੂਤ ਕਰਨ ਲਈ ਰਣਨੀਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਤਕਨੀਕੀ ਸਿੱਖਿਆ ਦਾ ਵਿਸ਼ਵ ਪੱਧਰੀ ਕੇਂਦਰ ਬਣਾਇਆ ਜਾਵੇਗਾ ਜਿਸ ਵਿਚ ਇੰਟਰਡਿਸ਼ਪਲਿਨਰੀ (ਅੰਤਰ-ਅਕਾਦਮਿਕ ਵਿਸ਼ੇ) ਸਿੱਖਿਆ ਅਤੇ ਗਲੋਬਲ ਮਿਆਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਪ੍ਰੋ. ਬੰਸਲ ਨੇ ਪ੍ਰਮੁੱਖ ਸੰਸਥਾਵਾਂ ਤੇ ਉਦਯੋਗਿਕ ਭਾਈਵਾਲੀ ਨਾਲ ਰਿਸਰਚ ਸਹਿਯੋਗ ਨੂੰ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਨਵੀਨਤਾ ਤੇ ਗਿਆਨ ਦੇ ਅਦਾਨ ਤੇ ਪ੍ਰਦਾਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਯੂਨੀਵਰਸਿਟੀ ਦੇ ਫੈਕਲਟੀ ਮੈਂਬਰ, ਅਧਿਕਾਰੀਆਂ ਤੇ ਸਟਾਫ਼ ਨੇ ਪ੍ਰੋ. ਡਾ. ਬੰਸਲ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਅਗਵਾਈ ਵਿਚ ਯੂਨੀਵਰਸਿਟੀ ਨਵੀਂ ਊਰਜਾ ਤੇ ਦਿਸ਼ਾ ਪ੍ਰਾਪਤ ਕਰੇਗੀ। ਇੱਥੇ ਵਰਨਣਯੋਗ ਹੈ ਕਿ ਪ੍ਰੋ. ਡਾ. ਅਰਵਿੰਦ ਕੇ. ਬੰਸਲ ਦੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਹੋਈ ਨਿਯੁਕਤੀ ਉਪਰੰਤ ਉਨ੍ਹਾਂ ਬੀਤੀ 25 ਅਗਸਤ ਨੂੰ ਯੂਨੀਵਰਸਿਟੀ ਦੇ ਮੁਹਾਲੀ ਕੈਂਪਸ ਵਿਚ ਅਧਿਕਾਰਤ ਤੌਰ 'ਤੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਸੀ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਪ੍ਰੋ. ਡਾ. ਯਾਦਵਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ ਅਗਲੀ ਖ਼ਬਰ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਦਾ ਦੌਰਾ ਕੀਤਾ...
Ad Position 24