28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਅਸੀਂ ਲੋਕਾਂ ਦੀ ਗੱਲ ਕਰਦੇ ਹਾਂ, ਸਿਰਫ਼ ਕੁਰਸੀ ਦੀ ਨਹੀਂ- ਮੁੱਖ ਮੰਤਰੀ ਭਗਵੰਤ ਮਾਨ

ਮੋਹਾਲੀ, 28 ਅਗਸਤ- ਅੱਜ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਬੜਮਾਜਰਾ...

Ad Position 21
No active advertisement
ਅਜੀਤ ਡੈਸਕ 28-08-2026

ਮੋਹਾਲੀ, 28 ਅਗਸਤ- ਅੱਜ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਬੜਮਾਜਰਾ (ਮੋਹਾਲੀ) ਦੀ ਲੋਕ ਮਿਲਣੀ ’ਚ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਤੁਹਾਡੇ ਵਲੋਂ ਮਿਲਿਆ ਪਿਆਰ ਤੇ ਵਿਸ਼ਵਾਸ ਮੇਰੇ ਲਈ ਬਹੁਤ ਵੱਡੀ ਤਾਕਤ ਹੈ। ਮੈਂ ਹਮੇਸ਼ਾ ਕਿਹਾ ਹੈ ਕਿ ਸਰਕਾਰ ਕੁਰਸੀ ਲਈ ਨਹੀਂ, ਲੋਕਾਂ ਦੀ ਸਿਹਤ, ਸਿੱਖਿਆ, ਰੁਜ਼ਗਾਰ ਤੇ ਵਿਕਾਸ ਲਈ ਹੁੰਦੀ ਹੈ। ਅੱਜ ਪੰਜਾਬ ਦੀ ਸਿੱਖਿਆ ’ਚ ਵੱਡਾ ਬਦਲਾਅ ਆਇਆ ਹੈ। ਸਰਕਾਰੀ ਸਕੂਲਾਂ ਦੇ ਨੀਟ ਪਾਸ ਕਰਨ ਵਾਲੇ ਬੱਚਿਆਂ ਦੀ ਗਿਣਤੀ 2021 ਦੇ 80 ਤੋਂ ਵੱਧ ਕੇ 882 ਹੋ ਗਈ ਹੈ। 

ਉਨ੍ਹਾਂ ਕਿਹਾ ਕਿ 90% ਪੰਜਾਬ ਦੇ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਤੇ 42 ਲੱਖ ਪਰਿਵਾਰਾਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣ ਚੁੱਕੇ ਹਨ। ਬੜਮਾਜਰਾ ਦੇ ਵਿਕਾਸ ਲਈ ਅੱਜ ₹50 ਲੱਖ ਦਾ ਚੈੱਕ ਦਿੱਤਾ ਹੈ, ਜਦਕਿ ਪਿੰਡ ਵਿਚ ਪਹਿਲਾਂ ਹੀ ਕਰੀਬ ₹1.5 ਕਰੋੜ ਦੇ ਵਿਕਾਸ ਕਾਰਜ ਚੱਲ ਰਹੇ ਹਨ। ਇਹ ਤੁਹਾਡੇ ਟੈਕਸ ਦਾ ਪੈਸਾ ਹੈ, ਜੋ ਤੁਹਾਡੇ ’ਤੇ ਹੀ ਖ਼ਰਚ ਹੋ ਰਿਹਾ ਹੈ। ਇਹੀ ਫ਼ਰਕ ਹੈ ਕਿ ਅਸੀਂ ਲੋਕਾਂ ਦੀ ਗੱਲ ਕਰਦੇ ਹਾਂ, ਸਿਰਫ਼ ਕੁਰਸੀ ਦੀ ਨਹੀਂ। ਉਨ੍ਹਾਂ ਕਿਹਾ ਕਿ ਤੁਹਾਡਾ ਪਿਆਰ ਬਣਿਆ ਰਹੇ, ਪੰਜਾਬ ਚੜ੍ਹਦੀ ਕਲਾ ’ਚ ਰਹੇ। 

 

Ad Position 22
No active advertisement
ਪਿਛਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਬੇਰ ਸਾਹਿਬ ਵੈਰੋਕੇ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਅਗਲੀ ਖ਼ਬਰ ਮਰਹੂਮ ਕਬੱਡੀ ਖਿਡਾਰੀ ਨਿਰਭੈ ਹਠੂਰ ਦੇ ਪਰਿਵਾਰ ਨੂੰ ਦਿੱਤੀ 2 ਲੱਖ ਦੀ ਸਹਾਇਤਾ
Ad Position 24