ਅਜਨਾਲਾ (ਅੰਮ੍ਰਿਤਸਰ), 29 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਦੇ ਮਕਸਦ ਨਾਲ ਅੱਜ ਤੋਂ 7 ਸਤੰਬਰ ਤੱਕ ਚਲਾਈ ਜਾ ਰਹੀ 10 ਰੋਜ਼ਾ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਅਜਨਾਲਾ ਵਿਚ ਸ਼ੁਰੂਆਤ ਹਲਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਰਵਾਈ ਗਈ। ਇਸ ਮੌਕੇ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਸੰਦੇਸ਼ ਦਿੱਤਾ ਗਿਆ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਕੂੜਾ ਨਾ ਫੈਲਾਉਣ ਅਤੇ ਸਫ਼ਾਈ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅਜਨਾਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ ਕਾਰਜਾਂ ਨੂੰ ਤੇਜ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰ ਵਿਚ ਗੈਰ-ਕਾਨੂੰਨੀ ਢੰਗ ਨਾਲ ਲਗਾਈਆਂ ਜਾ ਰਹੀਆਂ ਰੇਹੜੀਆਂ ਨੂੰ ਹਟਾਇਆ ਜਾਵੇਗਾ ਅਤੇ ਜਿੱਥੇ ਵੀ ਗੰਦਗੀ ਜਾਂ ਕੂੜੇ ਦੀ ਸਮੱਸਿਆ ਸਾਹਮਣੇ ਆਵੇਗੀ, ਉਸ ਦਾ ਤੁਰੰਤ ਹੱਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਜਾਣਗੀਆਂ।ਉਧਰ ਐਸ.ਡੀ.ਐਮ. ਅਜਨਾਲਾ ਡਾ. ਚਾਰੂਮਿਤਾ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰਸ਼ਾਸਨ ਵਲੋਂ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਗੈਰ-ਕਾਨੂੰਨੀ ਤੌਰ ’ਤੇ ਰੇਹੜੀਆਂ ਲਗਾਏਗਾ ਜਾਂ ਕੋਈ ਰੈਸਟੋਰੈਂਟ ਜਾਂ ਢਾਬਾ ਮਾਲਕ ਸਫ਼ਾਈ ਵੱਲ ਧਿਆਨ ਨਹੀਂ ਦੇਵੇਗਾ, ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਅਜਨਾਲਾ ਵਿਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਕਰਵਾਈ ਸ਼ੁਰੂਆਤ
ਅਜਨਾਲਾ (ਅੰਮ੍ਰਿਤਸਰ), 29 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਦੇ ਮਕਸਦ ਨਾਲ ਅੱਜ ਤੋਂ 7 ਸਤੰਬਰ ਤੱਕ ਚਲਾਈ ਜਾ ਰਹੀ 10 ਰੋਜ਼ਾ ‘ਮਿਸ਼ਨ ਕਲੀਨ ਪੰਜਾਬ’...
ਅਜੀਤ ਡੈਸਕ
29-08-2026