29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਅਜਨਾਲਾ ਵਿਖੇ ਕੀਤੀ ਗਈ ਅਰਦਾਸ

ਅਜਨਾਲਾ (ਅੰਮ੍ਰਿਤਸਰ), 29 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ਅਨੁਸਾਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਪਰ ਹਾਲੇ ਵੀ ਜੇਲ੍ਹਾਂ...

Ad Position 21
No active advertisement
ਅਜੀਤ ਡੈਸਕ 29-08-2026

ਅਜਨਾਲਾ (ਅੰਮ੍ਰਿਤਸਰ), 29 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ਅਨੁਸਾਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਪਰ ਹਾਲੇ ਵੀ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਅਜਨਾਲਾ ਵਿਖੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਅਰਦਾਸ ਜੋਦੜੀ ਕੀਤੀ ਗਈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗ੍ਰੰਥੀ ਸਿੰਘ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ਵਿਚ ਅਰਦਾਸ ਜੋਦੜੀ ਕੀਤੀ ਗਈ। ਇਸ ਦੌਰਾਨ ਗੁਰੂ ਘਰ ਵਿਖੇ ਇਕੱਤਰ ਹੋਈ ਸੰਗਤ ਨੇ ਸ਼ਰਧਾ ਅਤੇ ਸਤਿਕਾਰ ਨਾਲ ਅਰਦਾਸ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਠੇਕੇਦਾਰ ਵਰਿਆਮ ਸਿੰਘ ਨੰਗਲ ਅਤੇ ਪੰਥਕ ਆਗੂ ਭਾਈ ਕਾਬਲ ਸਿੰਘ ਸ਼ਾਹਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਲਈ ਪੰਥਕ ਪੱਧਰ ’ਤੇ ਇਕਜੁੱਟ ਹੋ ਕੇ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖ ਕੌਮ ਦੇ ਜਜ਼ਬਾਤਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਸੰਬੰਧੀ ਸਰਕਾਰਾਂ ਨੂੰ ਵੀ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸਰਵਉੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕਰਨਾ ਸਮੁੱਚੀ ਸਿੱਖ ਸੰਗਤ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਈ.ਟੀ.ਓ. ਨੇ ਸਫ਼ਾਈ ਅਭਿਆਨ ਚ ਹਿੱਸਾ ਲੈ ਕੇ ਆਪ ਕੀਤੀ ਬਾਜ਼ਾਰਾਂ ਦੀ ਸਫ਼ਾਈ ਅਗਲੀ ਖ਼ਬਰ ਜਲੰਧਰ ਲੈਕਚਰਾਰ ਕਤਲ ਮਾਮਲਾ: ਮਹਿਲਾ ਦੋਸਤ ਨੇ ਹੜੱਪ ਲਈ 1.25 ਕਰੋੜ ਰੁਪਏ ਦੀ ਹਵੇਲੀ, ਪਤੀ ਦਾ ਦਾਅਵਾ
Ad Position 24