29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁ.ਸ਼ਹੀਦਾਂ ਲੱਧੇਵਾਲ ਵਿਖੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਦੀ ਕੀਤੀ ਅਰਦਾਸ

ਮਾਹਿਲਪੁਰ (ਹੁਸ਼ਿਆਰਪਰ), 29 ਅਗਸਤ (ਰਜਿੰਦਰ ਸਿੰਘ) - ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Ad Position 21
No active advertisement
ਅਜੀਤ ਡੈਸਕ 29-08-2026

ਮਾਹਿਲਪੁਰ (ਹੁਸ਼ਿਆਰਪਰ), 29 ਅਗਸਤ (ਰਜਿੰਦਰ ਸਿੰਘ) - ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ’ਬੰਦੀ ਸਿੰਘਾਂ’ ਦੀ ਜਲਦ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਪੰਥਕ ਏਕਤਾ ਲਈ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਸ਼੍ਰੋਮਣੀ ਕਮੇਟੀ, ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਹਰਭਜਨ ਸਿੰਘ ਹੰਦੋਵਾਲ ਨੇ ਆਖਿਆ ਕਿ ਦਸ਼ਮੇਸ਼ ਪਿਤਾ ਜੀ ਦੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਦੀ ਚਰਨ ਛੋਹ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ’ਤੇ ਅਰਦਾਸ ਬੇਨਤੀ ਕੀਤੀ ਗਈ ਹੈ ਕਿ ਵਾਹਿਗੁਰੂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਰਗ ਵਿਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਜਲਦ ਆਪਣੇ ਪਰਿਵਾਰਾਂ ਵਿਚ ਪਰਤਣ ਦਾ ਸਮਾਂ ਬਖਸ਼ਣ।

Ad Position 22
No active advertisement
ਪਿਛਲੀ ਖ਼ਬਰ ਸਾਂਝਾ ਮੁਲਾਜਮ ਪੈਨਸ਼ਨਰ ਫਰੰਟ ਵਲੋਂ ਪੁਤਲਾ ਫੂਕ ਪ੍ਰਦਰਸ਼ਨ ਅਗਲੀ ਖ਼ਬਰ ਜੰਗਲੀ ਜੀਵ ਵਿਭਾਗ ਨੇ ਨੇ ਗੈਰ-ਕਾਨੂੰਨੀ 179 ਪੰਛੀਆਂ ਸਮੇਤ ਫੜਿਆ ਇਕ ਵਿਅਕਤੀ
Ad Position 24