29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ

ਕੱਥੂ ਨੰਗਲ/ਜੇਠੂਵਾਲ (ਅੰਮ੍ਰਿਤਸਰ), 29 ਅਗਸਤ (ਦਲਵਿੰਦਰ ਸਿੰਘ ਰੰਧਾਵਾ, ਮਿੱਤਰਪਾਲ ਸਿੰਘ ਰੰਧਾਵਾ) - ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ...

Ad Position 21
No active advertisement
ਅਜੀਤ ਡੈਸਕ 29-08-2026

ਕੱਥੂ ਨੰਗਲ/ਜੇਠੂਵਾਲ (ਅੰਮ੍ਰਿਤਸਰ),  29 ਅਗਸਤ (ਦਲਵਿੰਦਰ ਸਿੰਘ ਰੰਧਾਵਾ, ਮਿੱਤਰਪਾਲ ਸਿੰਘ ਰੰਧਾਵਾ) - ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਅਰਦਾਸ ਕੀਤੀ ਗਈ । ਇਸ ਉਪਰੰਤ ਗੁਰਦੁਆਰੇ ਦੇ ਕੀਰਤਨੀ ਜਥੇ ਭਾਈ ਕੁਲਦੀਪ ਸਿੰਘ ਦੇ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਕਾਰ ਸੇਵਾ ਵਾਲੇ ਬਾਬਾ ਸਰਦਾਰਾ ਸਿੰਘ ਮੱਖਣਵਿੰਡੀ ਵਾਲੇ ਸਮੇਤ ਹੋਰ ਸ਼ਖਸੀਅਤਾਂ ਪੁੱਜੀਆਂ। ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ  ਸਿਆਲਕਾ ਨੇ ਕਿਹਾ ਦੇਸ਼ ਦੀਆਂ ਵੱਖ ਵੱਖ ਹਕੂਮਤਾਂ ਵਲੋਂ ਸਿੱਖ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਸਿੰਘ ਜੋ ਕਿ ਲੰਮੇ ਸਮੇਂ ਤੋਂ  ਜੇਲ੍ਹਾਂ ਵਿਚ ਬੰਦ ਹਨ ਅਤੇ ਉਹ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ, ਪਰ ਕੇਂਦਰ ਸਰਕਾਰ ਅਜੇ ਵੀ ਉਕਤ ਬੰਦੀ ਸਿੰਘਾਂ ਨੂੰ  ਰਿਹਾਅ ਨਹੀਂ ਕਰ ਰਹੀ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਰੇ ਹੀ ਗੁਰਧਾਮਾਂ ਵਿਖੇ ਬੰਦੀ ਸਿੰਘ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਤੇ ਅਰਦਾਸ ਕਰਨਾ ਦਾ ਜੋ ਉਪਰਾਲਾ ਕੀਤਾ ਹੈ ਉਹ ਸਲਾਘਾ ਯੋਗ ਹੈ । ਗੁਰਦੁਆਰਾ ਸਾਹਿਬ ਦੇ ਮੈਨੇਜਰ  ਜਗਰੂਪ ਸਿੰਘ ਮਜੀਠਾ ਨੇ ਬੰਦੀ ਸਿੰਘ ਦੀ ਰਿਹਾਈ ਲਈ ਕੀਤੀ ਅਰਦਾਸ ਮੌਕੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਭਾਈ ਜਗਤਾਰ ਸਿੰਘ ਤਾਰਾ ਵਲੋਂ ਭਾਈ ਦਿਲਾਵਰ ਸਿੰਘ ਦੀ ਸ਼ਹੀਦੀ ਵਰ੍ਹੇਗੰਢ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਉਣ ਦੀ ਅਪੀਲ ਅਗਲੀ ਖ਼ਬਰ ਰਾਹੁਲ ਗਾਂਧੀ ਨੇ ਲਗਾਏ ਭਾਜਪਾ/ਆਰਐਸਐਸ ਉੱਪਰ ਦਲਿਤਾਂ ਦੇ ਅਪਮਾਨ ਅਤੇ ਭੇਦਭਾਵ ਦੇ ਦੋਸ਼
Ad Position 24