29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਕਿਸਾਨ ਯੂਨੀਅਨ ਸਿੱਧੂਪੁਰ ਨੇ ਸੜਕ ਜਾਮ ਕਰਕੇ ਲਾਇਆ ਧਰਨਾ

ਮਮਦੋਟ/ਫਿਰੋਜ਼ਪੁਰ 29 ਅਗਸਤ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)- ਪੰਜਾਬ ਸਰਕਾਰ ਦੇ ਬੈਂਕਾਂ ਨਾਲ ਲਟਕਦੇ ਆ ਰਹੇ...

Ad Position 21
No active advertisement
ਅਜੀਤ ਡੈਸਕ 29-08-2026

ਮਮਦੋਟ/ਫਿਰੋਜ਼ਪੁਰ 29 ਅਗਸਤ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)- ਪੰਜਾਬ ਸਰਕਾਰ ਦੇ ਬੈਂਕਾਂ ਨਾਲ ਲਟਕਦੇ ਆ ਰਹੇ ਕਿਸਾਨਾਂ ਦੇ ਮਾਮਲਿਆਂ ਨੂੰ ਲੈ ਕੇ ਅੱਜ ਕਿਸਾਨ ਯੂਨੀਅਨ ਸਿੱਧੂਪੁਰ ਮਮਦੋਟ ਵਲੋਂ ਫਿਰੋਜ਼ਪੁਰ ਫਾਜ਼ਿਲਕਾ ਮੁੱਖ ਸੜਕ ਤੇ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਜਾਮ ਲਗਾ ਕੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਬਾਰੇ ਕਿਸਾਨ ਆਗੂ ਜੱਜ ਸਿੰਘ ਹਾਮਦ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਨਾਲ ਸਬੰਧਿਤ ਦੋ ਕਿਸਾਨ ਭਰਾਵਾਂ ਵਲੋਂ ਕੁੱਝ ਸਮਾਂ ਪਹਿਲਾਂ ਪੀ. ਏ. ਡੀ. ਬੈਂਕ ਦਾ ਕਰਜ਼ਾ ਨਾ ਚੁਕਾ ਸਕਣ ਕਰਕੇ ਖੁਦਕੁਸ਼ੀ ਕਰ ਲਈ ਗਈ ਸੀ ਜਿਸ ਉਪਰੰਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਸੀ ਕਿ ਕਿਸਾਨੀ ਕਰਜ਼ਿਆਂ ਦੀ ਯਕਮੁਸ਼ਤ ਅਦਾਇਗੀ ਲਈ ਅਤੇ ਕਰਜ਼ ਲੈਣ ਲਈ ਕਿਸਾਨ ਦੀ ਜ਼ਮੀਨ ਦੀ ਰਜਿਸਟਰੀ ਬੈਂਕ ਨਾਂ ਜਾ ਫਿਰ ਖਾਲੀ ਚੈੱਕ ਦੋਵਾਂ ਵਿਚੋਂ ਇਕ ਸ਼ਰਤ ਨਿਰਧਾਰਤ ਕਰਨ ਲਈ ਕਾਨੂੰਨ ਵਿਵਸਥਾ ਬਣਾਈ ਜਾਵੇਗੀ ਪਰ ਸਪੀਕਰ ਦੇ ਵਾਅਦੇ ਅਨੁਸਾਰ ਸਰਕਾਰ ਦੁਆਰਾ ਹਾਲੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਅਤੇ ਅੱਜ ਵੀ ਮ੍ਰਿਤਕ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਫ਼ਰੀਦਕੋਟ ਵਿਖੇ ਪੀ. ਏ. ਡੀ. ਬੈਂਕ ਖਿਲਾਫ਼ ਰੋਸ ਧਰਨਾ ਜਾਰੀ ਹੈ। ਉਨ੍ਹਾਂ ਕਿਹਾ ਕਿ ਉਚਿਤ ਭਰੋਸਾ ਮਿਲਣ ਤੱਕ ਅੱਜ ਦਾ ਧਰਨਾ ਜਾਰੀ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਵਿਜੇ ਸਾਂਪਲਾ ਨੂੰ 'ਸਿੱਟ' ਵਲੋਂ 2 ਸਤੰਬਰ ਨੂੰ ਪੇਸ਼ ਹੋਣ ਲਈ ਮੁੜ ਸੰਮਨ ਜਾਰੀ ਅਗਲੀ ਖ਼ਬਰ ਬੱਤੀਆਂ ਵਾਲੇ ਚੌਂਕ ਵਿਖੇ ਟਰੈਫਿਕ ਪੁਲਿਸ ਵਲੋਂ ਨਾਕਾਬੰਦੀ, ਨਿਯਮ ਤੋੜਨ ਵਾਲਿਆਂ ਦੇ ਕੀਤੇ ਚਲਾਨ
Ad Position 24