ਕਪੂਰਥਲਾ, 29 ਅਗਸਤ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਦੇ ਬਾਹਰੋਂ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਬਾਹਰ ਕਥਿਤ ਤੌਰ 'ਤੇ ਨਸ਼ੇ ਦੀ ਕਾਰਨ ਬੇਹੋਸ਼ੀ ਦੀ ਹਾਲਤ ਵਿਚ ਪਏ ਇਕ ਵਿਅਕਤੀ ਨੂੰ ਕੁੱਝ ਲੋਕ ਸਿਵਲ ਹਸਪਤਾਲ ਲੈ ਕੇ ਆਏ ਸਨ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ। ਜਿਸਦੀ ਸ਼ਨਾਖ਼ਤ ਮਿ੍ਤਕ ਦੀ ਭੈਣ ਰਜਨੀ ਨੇ ਨਿਸ਼ਾਂਤ ਸਿੰਘ ਉਰਫ਼ ਜੈਲੀ ਪੁੱਤਰ ਗੇਜੂ ਵਾਸੀ ਖੁਖਰੈਣ ਵਜੋਂ ਕੀਤੀ ਹੈ। ਮਿ੍ਤਕ ਦੀ ਭੈਣ ਰਜਨੀ ਨੇ ਅਨੁਸਾਰ ਉਸਦਾ ਭਰਾ ਕਥਿਤ ਤੌਰ 'ਤੇ ਨਸ਼ੇ ਦਾ ਆਦੀ ਸੀ। ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਨਸ਼ੇ ਦੀ ਹਾਲਤ ਵਿਚ ਹਸਪਤਾਲ ਦੇ ਬਾਹਰੋਂ ਮਿਲੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ
ਕਪੂਰਥਲਾ, 29 ਅਗਸਤ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਦੇ ਬਾਹਰੋਂ ਬੇਹੋਸ਼ੀ ਦੀ ਹਾਲਤ ਵਿਚ ਮਿਲੇ....
ਅਜੀਤ ਡੈਸਕ
29-08-2026