30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਤਰਨ ਤਾਰਨ ਵਿਖੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਦੇ ਬੱਸ ਸਟੈਂਡ ਨਜ਼ਦੀਕ ਮੋਟਰਸਾਈਕਲ ਸਵਾਰ ਨੌਜਵਾਨਾਂ...

Ad Position 21
No active advertisement
ਅਜੀਤ ਡੈਸਕ 30-08-2026

ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਦੇ ਬੱਸ ਸਟੈਂਡ ਨਜ਼ਦੀਕ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਹੈਡਕੁਆਟਰ ਜਸਪਾਲ ਸਿੰਘ ਨੇ ਦੱਸਿਆ ਕਿ ਤਰਨ ਤਾਰਨ ਦੇ ਬੱਸ ਸਟੈਂਡ ਦੇ ਕੋਲ ਦੋ ਮੋਟਰਸਾਈਕਲ ਨੌਜਵਾਨ, ਜਿੰਨ੍ਹਾਂ ਵਿਚ ਜਸਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਅਤੇ ਦੋਵੇਂ ਸਕੇ ਭਰਾ ਹਨ, ਜੋ ਕਿ ਪਿੰਡ ਨੌਰੰਗਾਬਾਦ ਦੇ ਰਹਿਣ ਵਾਲੇ ਹਨ, ਆਏ ਅਤੇ ਉਥੇ ਖੜ੍ਹੇ ਜਗਜੀਤ ਸਿੰਘ ਨਾਮਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਇਸ ਸੰਬੰਧੀ ਪੁਲਿਸ ਵਲੋਂ ਉਕਤ ਨੌਜਵਾਨਾਂ ਵਿਚੋਂ ਜਸਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਇਲਾਕੇ ਵਿਚ ਛਾਪਾਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਜਗਜੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪਹਿਲਵਾਨ ਜੱਸਾ ਪੱਟੀ ਨੇ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਗਿੱਲ ਨੇ ਸੁਣੀ ‘ਮਨ ਕੀ ਬਾਤ’
Ad Position 24