30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਡਾ. ਰਤਨ ਸਿੰਘ ਹਲਕਾ ਅਜਨਾਲਾ ਦੇ ਕੋਆਰਡੀਨੇਟਰ ਨਿਯੁਕਤ

ਅਜਨਾਲਾ (ਅੰਮ੍ਰਿਤਸਰ), 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅੱਜ ਪੰਜਾਬ...

Ad Position 21
No active advertisement
ਅਜੀਤ ਡੈਸਕ 30-08-2026

ਅਜਨਾਲਾ (ਅੰਮ੍ਰਿਤਸਰ), 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅੱਜ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਕੌਆਰਡੀਨੇਟਰ ਨਿਯੁਕਤ ਕਰਨ ਸਬੰਧੀ ਜਾਰੀ ਕੀਤੀ ਸੂਚੀ ਅਨੁਸਾਰ ਪੰਜਾਬ ਦੇ ਬਜ਼ੁਰਗ ਤੇ ਤਜ਼ੁਰਬੇਕਾਰ ਸਿਆਸਤਦਾਨ ਅਤੇ ਸਿਆਸਤ ਦੇ ‘ਬਾਬਾ ਬੋਹੜ’ ਵਜੋਂ ਜਾਣੇ ਜਾਂਦੇ ਡਾ. ਰਤਨ ਸਿੰਘ ਅਜਨਾਲਾ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੂੰ ਇਹ ਜ਼ਿੰਮੇਵਾਰੀ ਮਿਲਣ ਨਾਲ ਹਲਕਾ ਅਜਨਾਲਾ ਦੀ ਸਿਆਸਤ ਵਿਚ ਨਵੀਂ ਚਰਚਾ ਛਿੜ ਗਈ ਹੈ। ਲੰਮੇ ਸਮੇਂ ਤੋਂ ਪੰਜਾਬ ਦੀ ਸਿਆਸਤ ਵਿਚ ਸਰਗਰਮ ਰਹੇ ਡਾ. ਰਤਨ ਸਿੰਘ ਅਜਨਾਲਾ ਕੋਲ ਸਿਆਸੀ ਅਤੇ ਜਥੇਬੰਦਕ ਕੰਮਕਾਜ ਦਾ ਲੰਮਾ ਤਜ਼ਰਬਾ ਹੈ ਅਤੇ ਉਹ ਹਲਕੇ ਦੇ ਲੋਕਾਂ ਨਾਲ ਆਪਣੀ ਮਜ਼ਬੂਤ ਪਕੜ ਅਤੇ ਨਜ਼ਦੀਕੀ ਸਬੰਧਾਂ ਲਈ ਜਾਣੇ ਜਾਂਦੇ ਹਨ।

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਉਨ੍ਹਾਂ ਨੂੰ ਦਿੱਤੀ ਗਈ ਇਹ ਅਹਿਮ ਜ਼ਿੰਮੇਵਾਰੀ ਹਲਕਾ ਅਜਨਾਲਾ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਇਕਜੁੱਟ ਕਰਨ ਦੇ ਪੱਖੋਂ ਮਹੱਤਵਪੂਰਨ ਮੰਨੀ ਜਾ ਰਹੀ ਹੈ। ਡਾ. ਰਤਨ ਸਿੰਘ ਅਜਨਾਲਾ ਦੀ ਨਿਯੁਕਤੀ ਨਾਲ ਲੰਬੇ ਸਮੇਂ ਤੋਂ ਮਾਯੂਸ ਬੈਠੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਵੀ ਉਤਸ਼ਾਹ ਭਰੇਗਾ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਾ. ਰਤਨ ਸਿੰਘ ਅਜਨਾਲਾ ਹਲਕੇ ਵਿਚ ਪਾਰਟੀ ਦੀਆਂ ਸਿਆਸੀ ਅਤੇ ਜਥੇਬੰਦਕ ਸਰਗਰਮੀਆਂ ਨੂੰ ਕਿਸ ਤਰ੍ਹਾਂ ਨਵੀਂ ਦਿਸ਼ਾ ਦਿੰਦੇ ਹਨ I

Ad Position 22
No active advertisement
ਪਿਛਲੀ ਖ਼ਬਰ ਆਸ਼ਰਮ ਵਿਚ ਇਕ 20 ਸਾਲਾਂ ਲੜਕੀ ਦੀ ਹੋਈ ਮੌਤ ਅਗਲੀ ਖ਼ਬਰ 19 ਸਾਲਾਂ ਤੋਂ ਮੁਫ਼ਤ ਐਂਬੂਲੈਂਸ ਸੇਵਾ ਜਾਰੀ, ਹੁਣ 2 ਹੋਰ ਐਂਬੂਲੈਂਸਾਂ ਤੇ 2 ਡੈੱਡ ਬਾਡੀ ਫਰੀਜ਼ਰ ਲੋਕਾਂ ਨੂੰ ਸਮਰਪਿਤ
Ad Position 24