31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ਼ਹੀਦ ਭਾਈ ਦਿਲਾਵਰ ਸਿੰਘ ਜੈ ਸਿੰਘ ਵਾਲਾ ਦੀ 31ਵੀ ਬਰਸੀ ਸ਼ਰਧਾ ਉਤਸ਼ਾਹ ਸਹਿਤ ਮਨਾਈ

ਅੰਮ੍ਰਿਤਸਰ 31 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਜੈ ਸਿੰਘ ਵਾਲਾ ਦੀ 31ਵੀਂ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਈ ਗਈ।

Ad Position 21
No active advertisement
ਅਜੀਤ ਡੈਸਕ 31-08-2026

ਅੰਮ੍ਰਿਤਸਰ 31 ਅਗਸਤ (ਜਸਵੰਤ ਸਿੰਘ ਜੱਸ)-  ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਜੈ ਸਿੰਘ ਵਾਲਾ ਦੀ 31ਵੀਂ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਗੁਰਬਾਣੀ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬਾਨ ਵਲੋਂ ਭਾਈ ਦਿਲਾਵਰ ਸਿੰਘ ਦੇ ਜੀਵਨ ਤੇ ਸ਼ਹਾਦਤ ਦਾ ਇਤਿਹਾਸ ਸਰਵਣ ਕਰਾਇਆ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਿੰਘ, ਸਾਹਿਬ ਗਿਆਨੀ ਗੁਰਮੁਖ ਸਿੰਘ, ਬਾਪੂ ਗੁਰਚਰਨ ਸਿੰਘ ਪਟਿਆਲਾ, ਪ੍ਰੋਫੈਸਰ ਬਲਜਿੰਦਰ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ, ਸਿਮਰਨਜੀਤ ਸਿੰਘ ਮਾਨ, ਬਾਪੂ ਤਰਸੇਮ ਸਿੰਘ ਜੱਲੂਪੁਰ ਖੇੜਾ, ਭਾਈ ਬਖਸ਼ੀਸ਼ ਸਿੰਘ ਅਖੰਡ ਕੀਰਤਨੀ ਜਥਾ ਜਰਨੈਲ ਸਿੰਘ ਸਖੀਰਾ, ਮੁੱਖ ਮੈਨੇਜਰ ਮੇਜਰ ਸਿੰਘ ਸਮੇਤ ਹੋਰ ਪੰਥਕ ਸ਼ਖਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਦਿਆਰਥੀ ਚੋਣਾਂ: ਐਸ.ਓ.ਆਈ. ਨੇ ਏ.ਬੀ.ਵੀ.ਪੀ. ਦੇ ਪ੍ਰਧਾਨਗੀ ਉਮੀਦਵਾਰ ਨੂੰ ਦਿੱਤਾ ਸਮਰਥਨ ਅਗਲੀ ਖ਼ਬਰ 26ਵਾਂ SCO ਸੰਮੇਲਨ ਅੱਜ ਤੋਂ ਸ਼ੁਰੂ, ਪ੍ਰਧਾਨ ਮੰਤਰੀ ਮੋਦੀ ਕਰਨਗੇ ਭਾਰਤ ਦੀ ਨੁਮਾਇੰਦਗੀ
Ad Position 24